Tue, Jun 17, 2025
Whatsapp

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

Reported by:  PTC News Desk  Edited by:  Riya Bawa -- May 23rd 2022 02:24 PM
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ। <a href=SGPC" width="750" height="390" /> ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਦੇਣ ਸਿੱਖ ਕੌਮ ਲਈ ਵੱਡੇ ਮਹੱਤਵ ਵਾਲੀ ਹੈ, ਜਿਸ ਤੋਂ ਅਗਵਾਈ ਲੈਣੀ ਹਰ ਸਿੱਖ ਦਾ ਫ਼ਰਜ਼ ਹੈ। ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਪ੍ਰਤਾਪ ਸਿੰਘ,  ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਸੁਲੱਖਣ ਸਿੰਘ ਭੰਗਾਲੀ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਜਸਪਾਲ ਸਿੰਘ ਢੱਡੇ ਤੇ ਹੋਰ ਮੌਜੂਦ ਸਨ। Punjab news ਛੇਵੇਂ ਪਾਤਸ਼ਾਹ ਜੀ ਦੇ ਗੁਰਗੱਦੀ ਦਿਵਸ ਮੌਕੇ ਅੱਜ ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। -PTC News


Top News view more...

Latest News view more...

PTC NETWORK