ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਮਾਗਮ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਕੀਤਾ ਅਤੇ ਢਾਡੀ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦੇ ਹੋਏ ਕਿਹਾ ਕਿ ਸਿੱਖ ਧਰਮ ਅੰਦਰ ਅਨੇਕਾਂ ਸਿੱਖ ਸੇਵਕ ਅਜਿਹੇ ਹਨ ਜਿਨ੍ਹਾਂ ਨੇ ਗੁਰੂ ਸਾਹਿਬ ਅੱਗੇ ਸਮਰਪਣ ਦੀ ਸਿਖਰਲੀ ਮਿਸਾਲ ਕਾਇਮ ਕੀਤੀ ਹੈ। ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਵੀ ਅਜਿਹੇ ਹੀ ਗੁਰੂ ਸੇਵਕ ਸਨ।
ਇਹ ਵੀ ਪੜ੍ਹੋ : ਵਿੱਕਰੀ ਵਧਾਉਣ ਲਈ Dolo-650 ਨਿਰਮਾਤਾ ਡਾਕਟਰਾਂ ਨੂੰ ਵੰਡਦੇ ਸੀ ਮੁਫ਼ਤ ਤੋਹਫ਼ੇ
ਓਹਨਾਂ ਸੰਗਤ ਨੂੰ ਗੁਰੂ ਭਰੋਸੇ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਕਿਹਾ ਤੇ ਗੁਰਬਾਣੀ ਨਾਲ ਜੁੜਨ ਦੇ ਪ੍ਰੇਰਨਾ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਅਮਰੀਕਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਨਮਾਨਿਤ ਕੀਤਾ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸਮੇਤ ਮੁਲਾਜਮ ਤੇ ਭਾਰੀ ਗਿਣਤੀ ਸੰਗਤਾਂ ਹਜ਼ਾਰ ਸਨ।
SGPC" width="696" height="362" />
-PTC News