Advertisment

ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸੌਂਪੇ ਸਰਟੀਫਿਕੇਟ

author-image
Pardeep Singh
Updated On
New Update
ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ  ਸੌਂਪੇ ਸਰਟੀਫਿਕੇਟ
Advertisment
ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜ਼ਾਰ ਚਾਹਲ ਨੇ ਪ੍ਰਾਪਤ ਕੀਤਾ। ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ .ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।
Advertisment
ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ ਤੇ ਸੰਦੀਪ ਪਾਠਕ ਨੇ ਸਰਟੀਫਿਕੇਟ ਹਾਸਲ ਕੀਤੇ ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪੁੱਜੇ, ਜਿਨ੍ਹਾਂ ਨੂੰ ਸੁਰਿੰਦਰ ਪਾਲ ਨੇ ਸਰਟੀਫਿਕੇਟ ਸੌਂਪਿਆ। ਸ਼ਾਮ ਨੂੰ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫਿਕੇਟ ਪ੍ਰਾਪਤ ਕੀਤੇ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਉਤੇ ਆਮ ਆਦਮੀ ਪਾਰਟੀ (ਆਪ) ਦੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਜਿੱਤ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਰਾਜ ਸਭਾ ਚੋਣਾਂ ਦੇ ਆਬਜ਼ਰਵਰ ਡਾ. ਐੱਸ. ਕਰੁਣਾ ਰਾਜੂ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਦੇ ਉਮੀਦਵਾਰ ਡਾ. ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਰੇ ਰਿਪੋਰਟ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ ਤੇ ਸੰਦੀਪ ਪਾਠਕ ਨੇ ਸਰਟੀਫਿਕੇਟ ਹਾਸਲ ਕੀਤੇਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਂ ਉਮੀਦਵਾਰਾਂ ਨੇ 21 ਮਾਰਚ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਜਦੋਂਕਿ ਅੱਜ (24 ਮਾਰਚ) ਕਾਗਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਕਿਸੇ ਹੋਰ ਸਿਆਸੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਅਤੇ ਅੱਜ ਸ਼ਾਮ ਤਿੰਨ ਵਜੇ ਤੱਕ ਆਮ ਆਦਮੀ ਪਾਰਟੀ ਦੇ ਪੰਜਾਂ ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਨਾ ਲਏ ਜਾਣ ਕਾਰਨ ਇਨ੍ਹਾਂ ਨੂੰ ਬਗੈਰ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ।
Advertisment
ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ ਤੇ ਸੰਦੀਪ ਪਾਠਕ ਨੇ ਸਰਟੀਫਿਕੇਟ ਹਾਸਲ ਕੀਤੇਦੱਸਣਯੋਗ ਹੈ ਕਿ ਸੰਸਦ ਦੇ ਉਪਰਲੇ ਸਦਨ ਵਿੱਚ ਖਾਲੀ ਹੋਈਆਂ ਇਨ੍ਹਾਂ ਪੰਜ ਸੀਟਾਂ ਲਈ ਚੋਣਾਂ 31 ਮਾਰਚ ਨੂੰ ਹੋਣੀਆਂ ਹਨ। ਪੰਜਾਬ ਨਾਲ ਸਬੰਧਤ ਪੰਜ ਰਾਜ ਸਭਾ ਮੈਂਬਰਾਂ ’ਚ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸੁਖਦੇਵ ਸਿੰਘ ਢੀਂਡਸਾ ਦਾ ਕਾਰਜਕਾਲ 9 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ, ਜਦੋਂਕਿ ਦੋ ਹੋਰਨਾਂ ਰਾਜ ਸਭਾ ਮੈਂਬਰਾਂ ਬਲਵਿੰਦਰ ਸਿੰਘ ਭੂੰਦੜ ਤੇ ਅੰਬਿਕਾ ਸੋਨੀ ਦਾ ਕਾਰਜਕਾਲ 4 ਜੁਲਾਈ ਨੂੰ ਖ਼ਤਮ ਹੋਵੇਗਾ। ਇਹ ਵੀ ਪੜ੍ਹੋ:ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, ਵੀਡੀਓ ਵਾਇਰਲ publive-image -PTC News-
latest-news punjab-news punjab certificates-handed-over 4-rajya-sabha-candidates %e0%a8%aa%e0%a9%b0%e0%a8%9c%e0%a8%be%e0%a8%ac-%e0%a8%a4%e0%a9%8b%e0%a8%82-%e0%a8%b0%e0%a8%be%e0%a8%9c-%e0%a8%b8%e0%a8%ad%e0%a8%be-%e0%a8%b2%e0%a8%88-%e0%a8%9a%e0%a9%81%e0%a8%a3%e0%a9%87-%e0%a8%97 %e0%a8%a1%e0%a8%be-%e0%a8%90%e0%a8%b8-%e0%a8%95%e0%a8%b0%e0%a9%81%e0%a8%a3%e0%a8%be-%e0%a8%b0%e0%a8%be%e0%a8%9c%e0%a9%82
Advertisment

Stay updated with the latest news headlines.

Follow us:
Advertisment