
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸ਼ੁੱਕਰਵਾਰ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਵਜੋਂ ਚੁਣੇ ਜਾਣ ਦਾ ਐਲਾਨ ਕਰਦਿਆਂ ਉਨ੍ਹਾਂ ਨੂੰ ਚੋਣ ਸਰਟੀਫਿਕੇਟ ਸੌਂਪੇ। ਬਾਅਦ ਵਿੱਚ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਜਿਨ੍ਹਾਂ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵੱਡੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਰਾਜ ਦੀ ਬਿਹਤਰੀ ਲਈ ਕੰਮ ਕਰਨਾ।
ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਦੇ ਮੈਂਬਰਾਂ ਵਜੋਂ ਸਰਟੀਫਿਕੇਟ ਵੰਡੇ ਗਏ ਹਨ।
ਸਰਟੀਫਿਕੇਟ ਮਿਲਣ ਤੋਂ ਬਾਅਦ ਦੋਵੇ ਰਾਜਸਭਾ ਮੈਂਬਰਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤਾ।
ਇਹ ਵੀ ਪੜ੍ਹੋ:ਕੌਣ ਹੈ ਇਹ ਕੁੜੀ ਜੋ ਖੁਦ ਨਾਲ ਕਰੇਗੀ ਵਿਆਹ, 2 ਹਫਤੇ ਇਕੱਲੇ ਹੀ ਹਨੀਮੂਨ 'ਤੇ ਕਰੇਗੀ ਮਜ਼ਾ
-PTC News