ਮੁੱਖ ਖਬਰਾਂ

ਪੰਜਾਬ ਦੇ 8 ਜ਼ਿਲ੍ਹਿਆਂ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ, ਦੇਖੋ ਲਿਸਟ

By Pardeep Singh -- September 07, 2022 4:03 pm -- Updated:September 07, 2022 4:17 pm

 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਚੇਅਰਮੈਨ ਨਿਯੁਕਤ ਕੀਤੇ ਹਨ।  CM ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਨਵੇਂ ਅਹੁਦੇਦਾਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੋਸ਼ਿਸ਼ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਇਆ ਜਾਵੇ। ਇਸ ਲਈ ਤੁਹਾਡੀ ਜ਼ਿੰਮੇਵਾਰੀ ਅਹਿਮ ਹੈ। ਪੰਜਾਬ ਦੀ “ਰੰਗਲਾ ਪੰਜਾਬ” ਟੀਮ ਵਿੱਚ ਤੁਹਾਡਾ ਸਵਾਗਤ ਹੈ।

ਪੰਜਾਬ ਸਰਕਾਰ ਨੇ ਸੁਨੀਲ ਸਚਦੇਵਾ ਨੂੰ ਜ਼ਿਲ੍ਹਾ ਯੋਜਨਾ ਬੋਰਡ ਫਾਜ਼ਿਲਕਾ ਦਾ ਚੇਅਰਮੈਨ, ਜਸਪ੍ਰੀਤ ਸਿੰਘ ਨੂੰ ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਦਾ ਚੇਅਰਮੈਨ, ਅੰਮ੍ਰਿਤਪਾਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਬੋਰਡ ਜਲੰਧਰ ਦਾ ਚੇਅਰਮੈਨ, ਸਤਨਾਮ ਜਲਾਲਪੁਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਐਸਬੀਐਸ ਨਗਰ ਦਾ ਚੇਅਰਮੈਨ, ਸੁਖਜਿੰਦਰ ਕੌਨੀ ਨੂੰ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦਾ ਚੇਅਰਮੈਨ, ਅੰਮ੍ਰਿਤਪਾਲ ਅਗਰਵਾਲ ਨੂੰ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦਾ ਚੇਅਰਮੈਨ, ਚਰਨਜੀਤ ਅੱਕਣਵਾਲੀ ਨੂੰ ਜ਼ਿਲ੍ਹਾ ਪਲਾਨਿੰਗ ਬੋਰਡ ਮਾਨਸਾ ਦਾ ਚੇਅਰਮੈਨ ਅਤੇ ਜੱਸੀ ਸੋਹੀਆਂ ਨੂੰ ਜ਼ਿਲ੍ਹਾ ਪਲਾਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਹਰਿਆਣਾ ਦੇ ਹਿਸਾਰ ਦੌਰੇ ਉੱਤੇ ਹਨ। ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਮੇਕਇੰਡੀਆ ਨੰਬਰ1 ਦੀ ਸ਼ੁਰੂਆਤ ਕੀਤੀ ਹੈ।

ਇਹ ਵੀ ਪੜ੍ਹੋ:ਭਾਈ ਦਾਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਕੀਤੀ ਸੁਸ਼ੋਭਿਤ

-PTC News

  • Share