
ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ, ਹੁਣ ਦੇਸ਼ ਪੱਧਰ 'ਤੇ ਹੋਣਗੇ ਵੱਡੇ ਅੰਦੋਲਨ:ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ ਅਤੇ ਕਿਸਾਨ ਜਥੇਬੰਦੀਆਂ ਨੇ ਹੁਣ ਕੌਮੀ ਪੱਧਰ 'ਤੇਸੰਘਰਸ਼ ਲੜਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਲਈ ਅੱਜਦੇਸ਼ ਭਰ ਦੀਆਂ 250 ਦੇ ਕਰੀਬ ਜਥੇਬੰਦੀਆਂ ਦੀ ਅਗਵਾਈ ਵਾਲੀ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੀਟਿੰਗ ਹੋਈ ਹੈ।
ਦੇਸ਼ ਭਰ ਦੇ ਕਿਸਾਨ ਲੀਡਰ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਸਨ। ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਕਿਸਾਨਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਹੈ ਕਿ 5 ਨਵੰਬਰ ਨੂੰ ਪੂਰੇ ਦੇਸ਼ ਭਰ ਵਿੱਚ 12 ਵਜੇ ਤੋਂ ਲੈ ਕੇ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੇ ਇਲਾਵਾ 26 ਤੇ 27 ਨਵੰਬਰ ਨੂੰ ਦਿੱਲੀ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ।
ਪੰਜਾਬ 'ਚ ਮਾਲ ਗੱਡੀਆਂ ਰੋਕਣ 'ਤੇ ਦੇਸ਼ ਭਰ ਦੇ ਕਿਸਾਨਾਂ ਵਿੱਚ ਰੋਹ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਤਿੰਨਾਂ ਖੇਤੀ-ਕਾਨੂੰਨਾਂ ਸਮੇਤ ਬਿਜਲੀ-ਐਕਟ-2020 ਵਿਰੁੱਧ ਪਹਿਲਾਂ ਪੰਜਾਬ ਤੇ ਹਰਿਆਣਾ ਵਿੱਚ ਪ੍ਰਦਰਸ਼ਨ ਚੱਲ ਰਿਹਾ ਸੀ ਤੇ ਹੁਣ ਦੇਸ਼ ਪੱਧਰ 'ਤੇ ਅੰਦੋਲਨ ਹੋਵੇਗਾ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਜਪਾ ਦੇ ਲੋਕ ਵਿਰੋਧੀ ਮਨਸੂਬਿਆਂ ਤੇ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਤੇ ਨਾਕਾਮ ਕਰਨ ਦੀਆਂ ਸਾਜਿਸ਼ਾਂ ਨੂੰ ਬਿਲਕੁਲ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਮੁਸਾਫ਼ਰ ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣਯੋਗ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਸਲ 'ਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖ਼ਲਾ ਚੁੱਕੀ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਅਤੇ ਕਿਸਾਨ ਆਹਮੋ -ਸਾਹਮਣੇ ਹੋ ਗਏ ਹਨ ,ਕਿਉਂਕਿ ਕੇਂਦਰ ਨੇ ਹਮਲਾਵਰ ਰੁੱਖ ਅਪਣਾਉਂਦਿਆਂ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਵਿਚ ਕੋਈ ਮਾਲ ਗੱਡੀ ਵੀ ਨਹੀਂ ਭੇਜੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ ਰੋਕ ਲਈਆਂ ਗਈਆਂ ਹਨ, ਜਿਸ ਨਾਲ ਖਾਦ, ਕੋਲਾ ਅਤੇ ਅਨਾਜ ਦੀ ਢੋਆ-ਢੁਆਈ ਪ੍ਰਭਾਵਿਤ ਹੋਵੇਗੀ।
Chakka jam against agriculture Bills 2020 by 250 farmers organizations
-PTCNews