Advertisment

ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਚੱਕਾ ਜਾਮ

author-image
Shanker Badra
Updated On
New Update
ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਚੱਕਾ ਜਾਮ
Advertisment
ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਚੱਕਾ ਜਾਮ:ਟਾਂਡਾ ਉੜਮੁੜ:
Advertisment
ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨੀ ਸੰਘਰਸ਼ ਭੱਖਦਾ ਜਾ ਰਿਹਾ ਹੈ। ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਹੁਣ ਦੇਸ਼ ਭਰ ਦੀਆਂ
Advertisment
250 ਦੇ ਕਰੀਬ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ ਅਤੇ 4 ਘੰਟੇ (12 ਤੋਂ 4 ਵਜੇ ਤੱਕ) ਦੇਸ਼ ਪੱਧਰੀ ਚੱਕਾ ਜਾਮ ਕੀਤਾ ਗਿਆ। Chakka Jam at Cholang Toll Plaza by Doaba Farmers Committee against Agriculture laws 2020 ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਚੱਕਾ ਜਾਮ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ
Advertisment
ਪੰਜਾਬ 'ਚ ਚੱਕਾ ਜਾਮ ਕੀਤਾ ਗਿਆ ਹੈ। ਜਲੰਧਰ -ਪਠਾਨਕੋਟ ਰਾਸ਼ਟਰੀ ਰਾਜ ਮਾਰਗ ਟਾਂਡਾ ਉੜਮੁੜ ਟੋਲ ਪਲਾਜ਼ਾ ਚੌਲਾਂਗ 'ਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਕਾ ਜਾਮ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਜਿੰਨੀ ਦੇਰ ਕੇਂਦਰ ਸਰਕਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ,ਉਨੀ ਦੇਰ ਧਰਨੇ ਅਤੇ ਰੈਲੀਆਂ ਕੇਂਦਰ ਸਰਕਾਰ ਦੇ ਖਿਲਾਫ ਜਾਰੀ ਰਹਿਣਗੀਆਂ। Chakka Jam at Cholang Toll Plaza by Doaba Farmers Committee against Agriculture laws 2020 ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਚੱਕਾ ਜਾਮ ਇਸ ਦੌਰਾਨ ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਵੱਖ -ਵੱਖ ਥਾਵਾਂ 'ਤੇ ਵੱਡੇ ਇਕੱਠ ਕਰਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਹੈ। ਓਧਰ , ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਥਾਂ - ਥਾਂ 'ਤੇ ਸੜਕਾਂ ਰੋਕ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਕਿਸਾਨ ਸੰਘਰਸ਼ ਦਾ ਨਿਸ਼ਾਨਾ 'ਤਾਨਾਸ਼ਾਹ ਮੋਦੀ ਹਕੂਮਤ' ਤੇ ਉਸ ਦੇ ਚਹੇਤੇ ਕਾਰਪੋਰੇਟਾਂ ਦੇ ਕਾਰੋਬਾਰ ਵੀ ਹਨ। Chakka Jam at Cholang Toll Plaza by Doaba Farmers Committee against Agriculture laws 2020 ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਚੱਕਾ ਜਾਮ ਕਿਸਾਨ ਆਗੂਆਂ ਨੇ ਦੱਸਿਆ ਕਿ 20 ਨਵੰਬਰ ਤੱਕ ਮਾਲ-ਗੱਡੀਆਂ ਨੂੰ ਛੋਟ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੈਸਲਾ ਕੀਤਾ ਗਿਆ ਹੈ ਕਿ ਜੋ ਧਰਨੇ ਪਲੇਟਫਾਰਮਾਂ 'ਤੇ ਚੱਲ ਰਹੇ ਹਨ, ਉਨ੍ਹਾਂ ਨੂੰ ਉਥੋਂ ਥੋੜ੍ਹਾ ਦੂਰ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਇਹ ਬਹਾਨਾ ਨਾ ਬਣਾਵੇ ਕਿ ਕਿਸਾਨ ਅੜਿੱਕਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ। Chakka Jam at Cholang Toll Plaza by Doaba Farmers Committee against Agriculture laws 2020 ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਚੱਕਾ ਜਾਮ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਸਾਰੇ ਫ਼ੈਸਲੇ ਪੰਜਾਬ ਅਤੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਕੇਂਦਰ ਨੇ ਪਹਿਲਾਂ ਖੇਤੀ ਕਾਨੂੰਨ ਲਿਆਂਦੇ, ਦਿਹਾਤੀ ਵਿਕਾਸ ਫੰਡ ਰੋਕ ਦਿੱਤੇ, ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵਾਂ ਆਰਡੀਨੈਂਸ ਜਾਰੀ ਕੀਤਾ ਅਤੇ ਹੁਣ ਕਿਸਾਨਾਂ ਨੂੰ ਵਿਆਜ਼ ’ਤੇ ਵਿਆਜ਼ ਮੁਆਫ਼ੀ ਸਕੀਮ ਵਿੱਚੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਹ ਸਾਰੇ ਫ਼ੈਸਲੇ ਕਿਸਾਨ ਵਿਰੋਧੀ ਹਨ। -PTCNews-
farmers-protest-in-punjab farm-bill-2020 punjab-farmers-chakka-jam %e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a9%87%e0%a8%b6-%e0%a8%aa%e0%a9%b1%e0%a8%a7%e0%a8%b0%e0%a9%80-%e0%a8%9a
Advertisment

Stay updated with the latest news headlines.

Follow us:
Advertisment