ਹਿਮਾਚਲ ਪ੍ਰਦੇਸ਼ ਵਿਖੇ ਡੂੰਗੀ ਖੱਡ ਵਿੱਚ ਡਿੱਗੀ ਬੱਸ, 5 ਲੋਕਾਂ ਦੀ ਮੌਤ, 33 ਜ਼ਖਮੀ

Chamba Bus Accidenet: 5 killed, 33 injured as bus falls into Himachal gorge
ਹਿਮਾਚਲ ਪ੍ਰਦੇਸ਼ ਵਿਖੇ ਡੂੰਗੀ ਖੱਡਵਿੱਚ ਡਿੱਗੀ ਬੱਸ, 5 ਲੋਕਾਂਦੀ ਮੌਤ, 33 ਜ਼ਖਮੀ

ਹਿਮਾਚਲ ਪ੍ਰਦੇਸ਼ ਵਿਖੇ ਡੂੰਗੀ ਖੱਡ ਵਿੱਚ ਡਿੱਗੀ ਬੱਸ, 5 ਲੋਕਾਂਦੀ ਮੌਤ, 33 ਜ਼ਖਮੀ:ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਚੰਬਾ ਸ਼ਹਿਰ ਦੇ ਨੇੜੇ ਮੰਗਲਵਾਰ ਨੂੰ ਇੱਕ ਬੱਸ ਡੂੰਗੀ ਖੱਡ ਵਿੱਚ ਡਿੱਗ ਗਈ ਹੈ। ਇਹ ਬੱਸ ਚੰਡੀਗੜ੍ਹ ਤੋਂ ਚੰਬਾ ਨੂੰ ਜਾ ਰਹੀ ਸੀ। ਰਾਸ਼ਟਰੀ ਰਾਜਮਾਰਗ ‘ਤੇ ਸ਼ਹਿਰ ਤੋਂ 25 ਕਿਲੋਮੀਟਰ ਪਹਿਲਾਂ ਹੀ ਬੱਸ ਸੜਕ ਤੋਂ ਖ਼ਿਸਕ ਕੇ ਖੱਡ ਵਿਚ ਜਾ ਡਿੱਗੀ ਹੈ। ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ ਹਨ।

ਚੰਬਾ ਦੇ ਡਿਪਟੀ ਕਮਿਸ਼ਨਰ ਵਿਵੇਕ ਭਾਟੀਆ ਨੇ ਕਿਹਾ ਕਿ ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਦੌਰਾਨ ਚਸ਼ਮਦੀਦਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਬੱਸ ਵਿੱਚ ਫ਼ਸੇ ਯਾਤਰੀਆਂ ਨੂੰ ਬਾਹਰ ਕੱਢਣ ਲਈ ਪ੍ਰਸ਼ਾਸਨ ਬਹੁਤ ਕੋਸ਼ਿਸ਼ ਕਰ ਰਿਹਾ ਹੈ।

ਇਸ ਦੌਰਾਨ ਬਚਾਅ ਟੀਮਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਪਹਾੜ ਉੱਤੇ ਚੜ੍ਹਨ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਲਈ ਕਈ ਘੰਟੇ ਲੱਗ ਗਏ ਹਨ। ਸਥਾਨਕ ਪ੍ਰਸ਼ਾਸਨ ਹਾਦਸੇ ਵਾਲੀ ਜਗ੍ਹਾ ‘ਤੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਆਪਣੇ ਪੱਧਰ’ ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਸਨ। ਜ਼ਿਆਦਾਤਰ ਪੀੜਤ ਲੋਕ ਚੰਬਾ ਜ਼ਿਲੇ ਦੇ ਹਨ, ਜੋ ਰਾਜ ਦੇ ਸਭ ਤੋਂ ਦੂਰ ਦੇ ਸਥਾਨਾਂ ਵਿੱਚੋਂ ਇੱਕ ਹਨ।
-PTCNews