ਦੇਸ਼- ਵਿਦੇਸ਼

ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

By Jashan A -- March 29, 2019 12:41 pm

ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ,ਚਮਕੌਰ ਸਾਹਿਬ: ਅਕਸਰ ਰੋਜ਼ੀ ਰੋਟੀ ਦੀ ਤਲਾਸ਼ 'ਚ ਪੰਜਾਬੀ ਨੌਜਵਾਨ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਉਨ੍ਹਾਂ ਵਿੱਚੋਂ ਇੱਕ ਨੌਜਵਾਨ ਜੋ ਰੂਪਨਗਰ ਚਮਕੌਰ ਸਾਹਿਬ ਦੇ ਪਿੰਡ ਬੱਸੀ ਗੁਜ਼ਰਾ ਦਾ ਰਹਿਣ ਵਾਲਾ ਸੀ।ਮ੍ਰਿਤਕ ਦੀ ਪਹਿਚਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਜਸਪ੍ਰੀਤ ਕਰੀਬ 3 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਅਤੇ ਉੱਥੇ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।

cnd ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

ਮਿਲੀ ਜਾਣਕਾਰੀ ਮੁਤਾਬਕ ਕੰਮ ਤੋਂ ਵਾਪਸ ਆਉਂਦੇ ਸਮੇਂ ਗੱਡੀ 'ਚ ਦਮ ਘੁੱਟਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ 3 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਹਰ ਰੋਜ਼ ਉਹ ਕੰਮ ਤੋਂ ਵਾਪਸ ਆਉਂਦੇ ਹੋਏ ਸਾਨੂੰ ਫੋਨ ਕਰਦਾ ਸੀ।

ਹੋਰ ਪੜ੍ਹੋ:ਤਾਮਿਲਨਾਡੂ ‘ਚ ਵਾਪਰਿਆ ਰੂਹ ਕੰਬਾਊ ਹਾਦਸਾ, ਇਸ ਤਰਾਂ ਲੋਕ ਉਤਰੇ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

cnd ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

ਮਗਰ ਉਸ ਦਿਨ ਉਸ ਨੇ ਫੋਨ ਨਹੀਂ ਚੁੱਕਿਆ,ਫਿਰ ਸਾਨੂੰ ਉੱਧਰ ਵਲੋਂ ਪੁਲਿਸ ਦਾ ਫੋਨ ਆਇਆ ਕਿ ਗੱਡੀ ਵਿੱਚੋਂ ਸੀਸਾ ਤੋੜ ਕੇ ਉਸ ਨੂੰ ਬਾਹਰ ਕੱਢਿਆ ਗਿਆ ਹੈ।

cnd ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ

ਗੱਡੀ ਵਿੱਚ ਸ਼ੀਸ਼ੇ ਬੰਦ ਹੋਣ ਦੀ ਵਜ੍ਹਾ ਕਾਰਨ ਅਮੋਨੀਆ ਗੈਸ ਚੱਲ ਗਈ, ਜਿਸਦੀ ਵਜ੍ਹਾ ਨਾਲ ਉਸ ਦੀ ਮੌਤ ਹੋ ਗਈ। ਇਸ ਖਬਰ ਦੇ ਮਿਲਣ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

-PTC News

  • Share