ਹੋਰ ਖਬਰਾਂ

ਚਮਕੌਰ ਸਾਹਿਬ 'ਚ ਟਰੱਕ-ਕਾਰ ਵਿਚਕਾਰ ਭਿਆਨਕ ਟੱਕਰ, 1 ਦੀ ਹੋਈ ਮੌਤ

By Joshi -- November 06, 2018 9:38 am

ਚਮਕੌਰ ਸਾਹਿਬ 'ਚ ਟਰੱਕ-ਕਾਰ ਵਿਚਕਾਰ ਭਿਆਨਕ ਟੱਕਰ, 1 ਦੀ ਹੋਈ ਮੌਤ,ਚਮਕੌਰ ਸਾਹਿਬ: ਪੰਜਾਬ ਵਿੱਚ ਦਿਨ ਬ ਦਿਨ ਸੜਕ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਚੁੱਕੇ ਹਨ।

ਅਜਿਹਾ ਹੀ ਇੱਕ ਤਾਜ਼ਾ ਮਾਮਲਾ ਚਮਕੌਰ ਸਾਹਿਬ 'ਚ ਸਾਹਮਣੇ ਆਇਆ ਹੈ, ਜਿਥੇ ਟਰੱਕ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ ਹੈ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਚਮਕੋਰ ਸਾਹਿਬ ਪੁਲ 'ਤੇ ਵਾਪਰਿਆਂ ਹੈ। ਇਸ ਹਾਦਸੇ ਵਿੱਚ ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਬਸੀ ਪਠਾਣਾਂ ਵਜੋਂ ਹੋਈ ਹੈ।

ਹੋਰ ਪੜ੍ਹੋ: ਹਿਮਾਚਲ ਦੇ ਬਿਲਾਸਪੁਰ ‘ਚ ਕਾਰ ਡਿੱਗੀ ਡੂੰਘੀ ਖੱਡ ‘ਚ, 2 ਦੀ ਮੌਤ

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਕਾਰ ਮੋਰਿੰਡਾ ਤੋਂ ਰੋਪੜ ਵੱਲ ਮੁੜ ਰਹੀ ਸੀ ਜਦ ਕਿ ਟਰੱਕ ਰੋਪੜ ਤੋਂ ਮੋਰਿੰਡਾ ਮਾਰਗ ਵੱਲ ਮੁੜ ਰਿਹਾ ਸੀ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਏ ਪਹੁੰਚ ਗਈ ਹੈ ਅਤੇ ਉਹਨਾਂ ਨੇ ਘਟਣ ਅਵਲਿ ਜਗ੍ਹਾ ਦਾ ਜਾਇਜਾ ਲੈਂਦੇ ਹੋਇਆ ਕਾਰਵਾਈ ਸ਼ੁਰੂ ਕਰ ਦਿੱਤੀ।

—PTC News

 

  • Share