ਚੰਡੀਗੜ੍ਹ ‘ਚ 9 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, 3 ਦਿਨਾਂ ਦੀ ਬੱਚੀ ਦੀ ਮੌਤ

Chandigarh: 3-day-old infant dies due to coronavirus; UT reports 9 new cases
ਚੰਡੀਗੜ੍ਹ 'ਚ 9 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, 3 ਦਿਨਾਂ ਦੀ ਬੱਚੀ ਦੀ ਮੌਤ

ਚੰਡੀਗੜ੍ਹ ‘ਚ 9 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ, 3 ਦਿਨਾਂ ਦੀ ਬੱਚੀ ਦੀ ਮੌਤ: ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਚੰਡੀਗੜ੍ਹ ‘ਚ ਅੱਜ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਨਾਲ ਸ਼ਹਿਰ ਵਿਚ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਗਿਣਤੀ 265 ਹੋ ਗਈ ਹੈ।

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿਚ ਸੋਮਵਾਰ ਸਵੇਰੇ ਕੋਰੋਨਾ ਦੇ 3 ਹੋਰ ਕੇਸ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀ 6 ਪਾਜੀਟਿਵ ਕੇਸ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਸ਼ਹਿਰ ਵਿਚ ਐਕਟਿਵ ਕੇਸਾਂ ਦਾ ਅੰਕੜਾ ਵਧ ਕੇ 76 ਤੱਕ ਜਾ ਪੁੱਜਾ ਹੈ। ਇਸ ਦੌਰਾਨ ਸ਼ਹਿਰ ‘ਚ ਹੁਣ ਤਕ 265 ਲੋਕ ਇਨਫੈਕਟਿਡ ਹੋ ਚੁੱਕੇ ਹਨ, ਇਨ੍ਹਾਂ ਵਿਚੋਂ ਸਭ ਤੋਂ ਜ਼ਿਆਦਾ ਬਾਪੂਧਾਮ ਕਾਲੋਨੀ ਤੋਂ ਹਨ।

ਚੰਡੀਗੜ੍ਹ ਸ਼ਹਿਰ ਦੀ ਡੱਡੂਮਾਜਰਾ ਕਾਲੋਨੀ ਵਿਚ ਇਕ ਬੱਚੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦਾ ਤਿੰਨ ਦਿਨ ਪਹਿਲਾਂ ਸੈਕਟਰ-22 ਦੇ ਸਰਕਾਰੀ ਹਸਪਤਾਲ ਵਿਚ ਜਨਮ ਹੋਇਆ ਸੀ। ਉਸਦਾ ਮੌਤ ਤੋਂ ਬਾਅਦ ਜਦੋਂ ਬੱਚੀ ਦਾ ਟੈਸਟ ਕੀਤਾ ਗਿਆ ਤਾਂ ਉਹ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਸ਼ਹਿਰ ਵਿਚ ਕੋਰੋਨਾ ਨਾਲ ਇਹ ਚੌਥੀ ਮੌਤ ਹੈ। ਸ਼ਹਿਰ ‘ਚ ਹੁਣ ਤਕ 186 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤਾ ਜਾ ਚੁੱਕਾ ਹੈ।
-PTCNews