ਚੰਡੀਗੜ੍ਹ ‘ਚ 61 ਸਾਲਾ ਬਜ਼ੁਰਗ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

Chandigarh 61-year-old man Coronavirus positive
ਚੰਡੀਗੜ੍ਹ 'ਚ 61 ਸਾਲਾ ਬਜ਼ੁਰਗ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ 

ਚੰਡੀਗੜ੍ਹ ‘ਚ 61 ਸਾਲਾ ਬਜ਼ੁਰਗ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਚੰਡੀਗੜ੍ਹ ‘ਚ ਅੱਜ ਸ਼ੁੱਕਰਵਾਰ ਨੂੰ ਸੈਕਟਰ-24 ਵਿਚ 61 ਸਾਲਾ ਬਜ਼ੁਰਗ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।

ਇਸ ਤੋਂ ਬਾਅਦ ਪੀੜਤ ਬਜ਼ੁਰਗ ਨੂੰ ਸੈਕਟਰ-16 ਦੇ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 375 ਹੋ ਗਈ ਹੈ, ਜਦੋਂ ਕਿ ਇਸ ਸਮੇਂ 63 ਸਰਗਰਮ ਮਾਮਲੇ ਚੱਲ ਰਹੇ ਹਨ।  ਹੁਣ ਤੱਕ 306 ਲੋਕ ਕੋਰੋਨਾ ਤੋਂ ਜੰਗ ਜਿੱਤ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਤੱਕ ਸ਼ਹਿਰ ਵਿਚ ਕੋਰੋਨਾ ਨਾਲ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।

Chandigarh 61-year-old man Coronavirus positive
ਚੰਡੀਗੜ੍ਹ ‘ਚ 61 ਸਾਲਾ ਬਜ਼ੁਰਗ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਦੱਸਣਯੋਗ ਹੈ ਕਿ ਵੀਰਵਾਰ ਨੂੰ ਮਨੀਮਾਜਰਾ ਸਿਵਲ ਹਸਪਤਾਲ ਵਿਚ ਇਕ ਸਟਾਫ ਨਰਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ, ਜੋ ਕਿ ਭਾਂਖਰਪੁਰ ਦੀ ਰਹਿਣ ਵਾਲੀ ਹੈ। ਇਹ ਨਰਸ ਹਸਪਤਾਲ ਵਿਚ ਗਾਇਨੀ ਵਾਰਡ ਵਿਚ ਕੰਮ ਕਰਦੀ ਸੀ। ਉਸ ਦਾ ਕੋਰੋਨਾ ਟੈਸਟ ਪ੍ਰਾਈਵੇਟ ਹਸਪਤਾਲ ਵਿਚ ਹੋਇਆ ਸੀ, ਜਿਥੇ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਹਾਲਾਂਕਿ ਇਸ ਮਾਮਲੇ ਨੂੰ ਮੋਹਾਲੀ ਜ਼ਿਲੇ ਵਿਚ ਹੀ ਸ਼ਾਮਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਵੀ ਚੰਡੀਗੜ੍ਹ ਦੇ ਸੈਕਟਰ-43 ਦੇ ਜਿਸ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਉਸ ਦੇ ਸੰਪਰਕ ਵਿਚ 11 ਲੋਕ ਸਨ, ਜਿਨ੍ਹਾਂ ਵਿਚੋਂ ਚਾਰ ਉਸ ਦੇ ਆਪਣੇ ਪਰਿਵਾਰਕ ਮੈਂਬਰ ਹਨ ਅਤੇ ਸੱਤ ਲੋਕ ਉਸ ਦੀ ਕੰਮ ਵਾਲੀ ਥਾਂ ਨਾਲ ਸਬੰਧਤ ਹਨ। ਇਨ੍ਹਾਂ 11 ਲੋਕਾਂ ਦੇ ਸੈਂਪਲ ਲੈ ਕੇ ਟੈਸਟ ਵਾਸਤੇ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਵੀ ਅੱਜ ਹੀ ਆਵੇਗੀ।
-PTCNews