ਹੋਰ ਖਬਰਾਂ

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ ਬੰਦ ਰਹੇਗਾ! 

By Joshi -- August 17, 2017 8:08 pm -- Updated:Feb 15, 2021

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਛੇ ਮਹੀਨਿਆਂ ਦੀ ਮਿਆਦ ਲਈ ਬੰਦ ਰਹੇਗਾ।

ਹਵਾਈ ਅੱਡੇ 'ਤੇ ਚੱਲ ਰਹੀ ਮੁਰੰਮਤ ਕਾਰਨ ਹਵਾਈ ਅੱਡਾ ਅਕਤੂਬਰ 2017 ਤੋਂ ਅਪ੍ਰੈਲ 2018 ਤੱਕ ਬੰਦ ਰਹਿਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਬੰਦ ਰਹਿਣ ਦੀ ਗੱਲ ਉਦੋਂ ਸਾਹਮਣੇ ਆਈ ਜਦੋਂ ਮੋਹਾਲੀ ਉਦਯੋਗ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਕਿ ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਨਾ ਕਰਨ ਲਈ ਉਦੋਂ ਦੇ ਅਫਸਰ ਜ਼ਿੰਮੇਵਾਰ ਹਨ।
Chandigarh airport close for next 6 months due to construction work!Chandigarh airport close for next 6 months due to construction work!

ਹਵਾਈ ਅੱਡੇ ਦੀ ਮੁਰੰਮਤ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ, ਇਹ 3 ਅਕਤੂਬਰ ਤੋਂ ਸ਼ੁਰੂ ਹੋ ਜਾਵੇਗਾ ਅਤੇ ਸਾਰੇ ਹਵਾਈ ਅਥੌਰਿਟੀ ਦੇ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਨੂੰ 60 ਦਿਨ ਦਾ ਨੋਟਿਸ ਦੇ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਆਸੀਸਟੈਂਟ ਸਾਲਿਸਿਟਰ ਜਨਰਲ ਚੇਤਨ ਮਿੱਤਲ, ਨੇ ਬੈਂਚ ਨੂੰ ਕਿਹਾ ਕਿ ਹਵਾਈ ਅੱਡੇ ਨੂੰ ਲੰਮੇ ਸਮੇਂ ਤੋਂ ਮੁੜ ਨਿਰਮਾਣ ਦੀ ਮੰਗ ਚੱਲ ਰਹੀ ਸੀ, ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲੋੜੀਂਦੀ ਮੁਰੰਮਤ ਦਾ ਕੰਮ ਹੁਣ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।
Chandigarh airport close for next 6 months due to construction work!ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਤੋਂ ਪਹਿਲਾਂ ਵੀ ਇਸ ਕੰਮ 'ਤੇ ਵਿਚਾਰ ਕੀਤਾ ਜਾ ਰਿਹਾ ਸੀ, ਪਰ ਉਸੇ ਸਮੇਂ ਅੰਤਰਰਾਸ਼ਟਰੀ ਹਵਾਈ ਅੱਡਾ ਦਾ ਉਦਘਾਟਨ ਕੀਤਾ ਗਿਆ ਸੀ, ਅਤੇ ਮੁਰੰਮਤ ਦੇ ਕੰਮ ਵਿੱਚ ਦੇਰੀ ਹੋ ਗਈ।

ਅਕਤੂਬਰ ਵਿਚ ਬੈਂਚ ਨੇ ਇਹ ਵੀ ਦੱਸਿਆ ਕਿ ਏਅਰਲਾਈਨ ਕੰਪਨੀਆਂ ਦੀ ਮੀਟਿੰਗ ਵਿੱਚ ਹਵਾਈ ਅੱਡੇ 'ਤੇ ਕੰਮ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਗਿਆ ਹੈ। ਇਹ ਸੰਭਵ ਹੈ ਕਿ ਚੰਡੀਗੜ੍ਹ ਤੋਂ ਉਡਾਣਾਂ ਨੂੰ ਅੰਬਾਲਾ ਆਦਿ ਵਰਗੇ ਨੇੜਲੇ ਹਵਾਈ ਅੱਡਿਆਂ 'ਤੇ ਤਬਦੀਲ ਕੀਤਾ ਜਾ ਸਕਦਾ ਹੈ।

—PTC News

  • Share