ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਹੋਵੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, PM ਮੋਦੀ ਨੇ ਕੀਤਾ ਐਲਾਨ
ਉਨ੍ਹਾਂ ਨੇ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਵੀ ਦਿੱਤੀ। ਮੋਦੀ ਨੇ ਪਿਛਲੇ ਦਿਨੀਂ ਭਾਰਤ ਆਏ ਚੀਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ MyGov 'ਤੇ ਉਨ੍ਹਾਂ ਦੇ ਨਾਂ ਸੁਝਾਏ ਜਾ ਸਕਦੇ ਹਨ। ਉਨ੍ਹਾਂ ਜਲਵਾਯੂ ਤਬਦੀਲੀ ਦਾ ਜ਼ਿਕਰ ਕਰਦਿਆਂ ਦੇਸ਼ ਵਾਸੀਆਂ ਨੂੰ ਸਮੁੰਦਰੀ ਕਿਨਾਰਿਆਂ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ। 'ਮਨ ਕੀ ਬਾਤ' ਆਲ ਇੰਡੀਆ ਰੇਡੀਓ, ਦੂਰਦਰਸ਼ਨ, ਯੂਟਿਊਬ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਮੋਦੀ ਨੇ Sign Language ਬਾਰੇ ਗੱਲ ਕਰਦਿਆਂ ਕਿਹਾ, 'ਬਹੁਤ ਸਾਰੇ ਲੋਕ ਅਜਿਹੇ ਹਨ ਜੋ ਜਾਂ ਤਾਂ ਸੁਣ ਨਹੀਂ ਸਕਦੇ ਜਾਂ ਬੋਲ ਕੇ ਆਪਣੇ ਆਪ ਨੂੰ ਪ੍ਰਗਟ ਕਰਨ ਵਿੱਚ ਅਸਮਰੱਥ ਹਨ। ਅਜਿਹੇ ਸਾਥੀਆਂ ਦਾ ਸਭ ਤੋਂ ਵੱਡਾ ਸਹਾਰਾ ਸੈਨਤ ਭਾਸ਼ਾ ਹੈ। ਪਰ ਭਾਰਤ ਵਿੱਚ ਸਾਲਾਂ ਤੋਂ ਇੱਕ ਵੱਡੀ ਸਮੱਸਿਆ ਇਹ ਸੀ ਕਿ ਸੰਕੇਤਕ ਭਾਸ਼ਾ ਲਈ ਕੋਈ ਸਪੱਸ਼ਟ ਸੰਕੇਤ ਨਹੀਂ ਸਨ, ਕੋਈ ਮਾਪਦੰਡ ਨਹੀਂ ਸਨ।
ਇਨ੍ਹਾਂ ਮੁਸ਼ਕਲਾਂ ਨੂੰ ਦੂਰ ਕਰਨ ਲਈ, ਭਾਰਤੀ Sign Language ਖੋਜ ਅਤੇ ਸਿਖਲਾਈ ਕੇਂਦਰ ਦੀ ਸਥਾਪਨਾ ਸਾਲ 2015 ਵਿੱਚ ਕੀਤੀ ਗਈ ਸੀ। ਦੋ ਦਿਨ ਪਹਿਲਾਂ ਯਾਨੀ 23 ਸਤੰਬਰ ਨੂੰ Sign Language ਦਿਵਸ ਮੌਕੇ ਕਈ ਸਕੂਲੀ ਕੋਰਸ ਵੀ Sign Language ਵਿੱਚ ਸ਼ੁਰੂ ਕੀਤੇ ਗਏ ਹਨ। ਰਾਸ਼ਟਰੀ ਸਿੱਖਿਆ ਨੀਤੀ ਵਿੱਚ Sign Language ਦੇ ਨਿਸ਼ਚਿਤ ਮਿਆਰ ਨੂੰ ਕਾਇਮ ਰੱਖਣ ਲਈ ਵੀ ਬਹੁਤ ਜ਼ੋਰ ਦਿੱਤਾ ਗਿਆ ਹੈ।
-PTC News