ਨਹੀਂ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਤੇ ਵਿਦਵਾਨ ਡਾ ਕਿਰਪਾਲ ਸਿੰਘ, ਪਰਿਵਾਰ ‘ਚ ਸੋਗ ਦੀ ਲਹਿਰ

chd
ਨਹੀਂ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਤੇ ਵਿਦਵਾਨ ਡਾ ਕਿਰਪਾਲ ਸਿੰਘ, ਪਰਿਵਾਰ ‘ਚ ਸੋਗ ਦੀ ਲਹਿਰ

ਨਹੀਂ ਰਹੇ ਪ੍ਰਸਿੱਧ ਸਿੱਖ ਇਤਿਹਾਸਕਾਰ ਤੇ ਵਿਦਵਾਨ ਡਾ ਕਿਰਪਾਲ ਸਿੰਘ, ਪਰਿਵਾਰ ‘ਚ ਸੋਗ ਦੀ ਲਹਿਰ ,ਚੰਡੀਗੜ੍ਹ: ਸਿੱਖ ਇਤਿਹਾਸਕਾਰ ਤੇ ਵਿਦਵਾਨ ਡਾ. ਕਿਰਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ 95 ਸਾਲ ਦੇ ਸਨ। ਮਿਲੀ ਜਾਣਕਾਰੀ ਮੁਤਾਬਕ ਉਹਨਾਂ ਨੇ ਆਪਣੇ ਆਖਰੀ ਸਾਹ ਚੰਡੀਗੜ੍ਹ ਦੇ ਸੈਕਟਰ 15 ਸਥਿਤ ਮਕਾਨ ‘ਚ ਲਏ।

ਉਹ ਆਪਣੇ ਪਿੱਛੇ 2 ਪੁੱਤਰ ਅਤੇ ਬੇਟੀ ਨੂੰ ਛੱਡ ਗਏ। ਡਾ ਕਿਰਪਾਲ ਸਿੰਘ ਪੰਜਾਬ ਸਰਕਾਰ ਵਲੋਂ ਬਣਾਈ ਗਈ ਸਕੂਲਾਂ ਲਈ ਇਤਿਹਾਸ ਦੀਆਂ ਕਿਤਾਬਾਂ ਲਈ ਸਿਲੇਬਸ ਨੂੰ ਤਿਆਰ ਕਰਨ ਦੀ ਮਾਹਿਰ ਕਮੇਟੀ ਦੇ ਮੁਖੀ ਸਨ।

ਹੋਰ ਪੜ੍ਹੋ:ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਤ੍ਰੈਸ਼ਤਾਬਦੀ ਕਾਲਜ ਦੇ ਪ੍ਰਿੰਸੀਪਲ ਨੂੰ ਨਵੀਂ ਬੱਸ ਦੀਆਂ ਚਾਬੀਆਂ ਸੌਂਪੀਆਂ

ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ 4 ਵਜੇ ਉਹਨਾਂ ਦਾ ਅੰਤਿਮ ਸਸਕਾਰ ਚੰਡੀਗੜ੍ਹ ਦੇ ਸੈਕਟਰ 25 ‘ਚ ਕੀਤਾ ਜਾਵੇਗਾ।

-PTC News