ਚੰਡੀਗੜ੍ਹ: ਹਿਰਾਸਤ ‘ਚ ਲਏ ਗਏ ਅਕਾਲੀ-ਭਾਜਪਾ ਵਿਧਾਇਕਾਂ ਨੂੰ ਮਿਲਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

Chandigarh: Former Chief minister Parkash Singh Badal Arrived meet SAD-BJP MLAs in custody
ਚੰਡੀਗੜ੍ਹ: ਹਿਰਾਸਤ 'ਚ ਲਏ ਗਏ ਅਕਾਲੀ -ਭਾਜਪਾ ਵਿਧਾਇਕਾਂ ਨੂੰ ਮਿਲਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 

ਚੰਡੀਗੜ੍ਹ: ਹਿਰਾਸਤ ‘ਚ ਲਏ ਗਏ ਅਕਾਲੀ-ਭਾਜਪਾ ਵਿਧਾਇਕਾਂ ਨੂੰ ਮਿਲਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ:ਚੰਡੀਗੜ੍ਹ: ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਦੇ ਹੱਕ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਜ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਇਸ ਮੌਕੇ ਜਿਥੇ ਪੁਲਿਸ ਨੇ ਕਿਸਾਨਾਂ ਦੇ ਪਰਿਵਾਰ ਨਾਲ ਬਦਸਲੂਕੀ ਕੀਤੀ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਅਕਾਲੀ -ਭਾਜਪਾ ਵਿਧਾਇਕਾਂ ਨਾਲ ਧੱਕੇਸ਼ਾਹੀ ਕੀਤੀ ਹੈ। ਪੁਲਿਸ ਦੀ ਇਸ ਧੱਕੇਸ਼ਾਹੀ ਤੋਂ ਬਾਅਦ ਅਕਾਲੀ ਦਲ ਵੱਲੋਂ ਸੈਕਟਰ -3 ਦੇ ਪੁਲਿਸ ਸਟੇਸ਼ਨ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Chandigarh: Former Chief minister Parkash Singh Badal Arrived meet SAD-BJP MLAs in custody
ਚੰਡੀਗੜ੍ਹ: ਹਿਰਾਸਤ ‘ਚ ਲਏ ਗਏ ਅਕਾਲੀ -ਭਾਜਪਾ ਵਿਧਾਇਕਾਂ ਨੂੰ ਮਿਲਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਿਰਾਸਤ ‘ਚ ਲਏ ਗਏ ਅਕਾਲੀ -ਭਾਜਪਾ ਵਿਧਾਇਕਾਂ ਨੂੰ ਮਿਲਣ ਲਈ ਚੰਡੀਗੜ੍ਹ ਦੇ ਸੈਕਟਰ- 3 ਪੁਲਿਸ ਥਾਣੇ ਵਿੱਚ ਪਹੁੰਚੇ ਹਨ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ.ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰ ਮਨਪ੍ਰੀਤ ਬਾਦਲ ਨੂੰ ਮਿਲ ਕੇ ਆਪਣੀਆਂ ਮੰਗਾਂ ਬਾਰੇ ਦੱਸਣਾ ਚਾਹੁੰਦੇ ਸਨ। ਉਨ੍ਹਾਂ ਦੱਸਿਆ ਕਿ ਅਕਾਲੀ -ਭਾਜਪਾ ਵਿਧਾਇਕਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਧਰਨਾ ਦੇਣ ਪਹੁੰਚੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰਹਿਰਾਸਤ ‘ਚ ਲਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਨੇ ਬਜਟ ਨੂੰ ਡਰਾਮਾ ਦੱਸਿਆ ਹੈ।

Chandigarh: Former Chief minister Parkash Singh Badal Arrived meet SAD-BJP MLAs in custody
ਚੰਡੀਗੜ੍ਹ: ਹਿਰਾਸਤ ‘ਚ ਲਏ ਗਏ ਅਕਾਲੀ -ਭਾਜਪਾ ਵਿਧਾਇਕਾਂ ਨੂੰ ਮਿਲਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗੱਲਾਂ ਅਤੇ ਝੂਠੇ ਲਾਰੇ ਲੈ ਕੇ ਸਿਰਫ਼ ਠੱਗਿਆ ਹੈ। ਕਿਸਾਨ ਖੁਦਕੁਸ਼ੀਆਂ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਕੋਠੀ ਦੇ ਬਾਹਰ ਰੋਸ ਮੁਜ਼ਾਹਰਾ ਕਰਨ ਪੁੱਜੀ ਅਕਾਲੀ ਲੀਡਰਸ਼ਿਪ ਅਤੇ ਪੀੜਿਤ ਲੋਕਾਂ ਨਾਲ ਪੁਲਿਸ ਧੱਕੇਸ਼ਾਹੀ ‘ਤੇ ਉੱਤਰੀ ਹੋਈ ਹੈ, ਚਾਹੇ ਕੁਝ ਵੀ ਹੋਵੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੰਜਾਬ ਦੇ ਲੋਕਾਂ ਦੇ ਹੱਕਾਂ ‘ਚ ਇੰਝ ਹੀ ਖੜੇ ਰਹਾਂਗੇ।
-PTCNews