ਚੰਡੀਗੜ੍ਹ ‘ਚ ਸਰਕਾਰੀ ਮੁਲਾਜ਼ਮਾਂ ਨੇ ਖੋਲਿਆ ਪੰਜਾਬ ਸਰਕਾਰ ਖਿਲਾਫ਼ ਮੋਰਚਾ

Chd

ਚੰਡੀਗੜ੍ਹ ‘ਚ ਸਰਕਾਰੀ ਮੁਲਾਜ਼ਮਾਂ ਨੇ ਖੋਲਿਆ ਪੰਜਾਬ ਸਰਕਾਰ ਖਿਲਾਫ਼ ਮੋਰਚਾ,ਚੰਡੀਗੜ੍ਹ: ਬਕਾਇਆ ਡੀ.ਏ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਣੇ ਹੋਰ ਮੰਗਾਂ ਨੂੰ ਲੈ ਕੇ ਅੱਜ ਸਰਕਾਰੀ ਮੁਲਾਜ਼ਮਾਂ ਨੇ ਚੰਡੀਗੜ੍ਹ ‘ਚ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ।

Chd ਮੰਤਰੀ ਕੰਪਲੈਕਸ ਨੇੜੇ ਸੜਕਾਂ ‘ਤੇ ਖੜ੍ਹੇ ਹੋ ਕੇ ਮੁਲਾਜ਼ਮ ਆਪਣਾ ਰੋਸ ਜਤਾ ਰਹੇ ਹਨ ਤੇ ਹੱਥਾਂ ‘ਚ ਪੋਸਟਰ ਫੜ੍ਹ ਸਰਕਾਰ ਨੂੰ ਵਾਅਦੇ ਯਾਦ ਕਰਵਾ ਰਹੇ ਹਨ।

ਹੋਰ ਪੜ੍ਹੋ: ਪੰਜਾਬ ਸਰਕਾਰ ਨੇ 5178 ਅਧਿਆਪਕਾਂ ਨੂੰ ਪੱਕਾ ਕਰਨ ਦੇ ਦਿੱਤੇ ਹੁਕਮ

Chdਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਮੁਲਾਜ਼ਮ ਵੱਲੋਂ ਸਰਕਾਰ ਪਾਸੋਂ ਲੰਬੇ ਸਮੇਂ ਤੋਂ ਬਕਾਇਆ ਡੀ.ਏ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਣੇ ਹੋਰ ਮੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਅਜੇ ਤੱਕ ਸਰਕਾਰ ਨੇ ਉਹਨਾਂ ਦੀ ਸੁਣਵਾਈ ਨਹੀਂ ਕੀਤੀ। ਜਿਸ ਦੌਰਾਨ ਅੱਜ ਸਰਕਾਰੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲਿਆ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News