ਚੰਡੀਗੜ੍ਹ ‘ਚ ਕਰਫਿਊ ਦੌਰਾਨ ਜਨਤਾ ਨੂੰ ਵੱਡੀ ਰਾਹਤ,10 ਵਜੇ ਤੋਂ 6 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ

Chandigarh Great relief to the public during Corona Curfew, shops will be open from 10am to 6pm
ਚੰਡੀਗੜ੍ਹ 'ਚ ਕਰਫਿਊ ਦੌਰਾਨ ਜਨਤਾ ਨੂੰ ਵੱਡੀ ਰਾਹਤ, 10 ਵਜੇ ਤੋਂ 6 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ 

ਚੰਡੀਗੜ੍ਹ ‘ਚ ਕਰਫਿਊ ਦੌਰਾਨ ਜਨਤਾ ਨੂੰ ਵੱਡੀ ਰਾਹਤ,10 ਵਜੇ ਤੋਂ 6 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ:ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਰੂਰੀ ਸਮਾਨ ਖਰੀਦਣ ਲਈ ਕਰਫਿਊ ਵਿੱਚ ਢਿੱਲ ਦੇਣ ਵਾਲੇ ਚੰਡੀਗੜ੍ਹ ਪ੍ਰਸ਼ਾਸਨ ਦੇ ਫ਼ੈਸਲੇ ‘ਤੇ ਮੋਹਰ ਲਗਾ ਦਿੱਤੀ ਹੈ,ਜਦਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫ਼ੈਸਲੇ ਖਿਲਾਫ਼ ਇੱਕ ਸ਼ਖ਼ਸ ਨੇਹਾਈਕੋਰਟ ਵਿੱਚ ਅਪੀਲ ਦਾਖ਼ਲ ਕੀਤੀ ਸੀ।

ਇਸ ਦੌਰਾਨ ਅੱਜ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਸ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਯੂਟੀ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੀਆਂ ਰਹਿਣਗੀਆਂ ਪਰ ਲੋਕਾਂ ਨੂੰ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਣਾ ਹੋਵੇਗਾ। ਕਰਫਿਊ ਤੋੜਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ਰੂਰੀ ਸਮਾਨ ਖਰੀਦਣ ਲਈ ਕਰਫਿਊ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਸੀ। ਇੱਕ ਸਰਕਾਰੀ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, “ਜ਼ਰੂਰੀ ਵਸਤੂਆਂ ਦੀ ਪਹੁੰਚ ਨੂੰ ਮੁਹੱਈਆ ਕਰਾਉਣ ਲਈ, ਅਨਾਜ, ਕਰਿਆਨੇ, ਫਲ, ਸਬਜ਼ੀਆਂ, ਦੁੱਧ, ਮੀਟ ਅਤੇ ਮੱਛੀ ਵਰਗੀਆਂ ਜ਼ਰੂਰੀ ਵਸਤਾਂ ਵਾਲੀਆਂ ਸਾਰੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਸਵੇਰੇ 10 ਵਜੇ ਤੋਂ ਸ਼ਾਮ 6.00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
-PTCNews