Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜ਼ਸ਼ਨਾਂ ਵਾਸਤੇ SGPC ਦੇ ਸਹਿਯੋਗ ਲਈ ਕਮੇਟੀ ਦਾ ਕੀਤਾ ਗਠਨ

Written by  Joshi -- November 11th 2018 07:33 PM
ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜ਼ਸ਼ਨਾਂ ਵਾਸਤੇ SGPC ਦੇ ਸਹਿਯੋਗ ਲਈ ਕਮੇਟੀ ਦਾ ਕੀਤਾ ਗਠਨ

ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜ਼ਸ਼ਨਾਂ ਵਾਸਤੇ SGPC ਦੇ ਸਹਿਯੋਗ ਲਈ ਕਮੇਟੀ ਦਾ ਕੀਤਾ ਗਠਨ

ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜ਼ਸ਼ਨਾਂ ਵਾਸਤੇ SGPC ਦੇ ਸਹਿਯੋਗ ਲਈ ਕਮੇਟੀ ਦਾ ਕੀਤਾ ਗਠਨ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜ਼ਸ਼ਨਾਂ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰਨ ਲਈ ਇੱਕ 9-ਮੈਂਬਰੀ ਕਮੇਟੀ ਬਣਾਈ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਕੂਲੀ ਬੱਚਿਆਂ ਨੂੰ ਇਤਿਹਾਸ ਨਾਲ ਛੇੜਛਾੜ ਵਾਲੀਆਂ ਕਿਤਾਬਾਂ ਜਬਰੀ ਵੰਡਣ ਲਈ ਸਿੱਖਿਆ ਮੰਤਰੀ ਓ ਪੀ ਸੋਨੀ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ। ਇੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਜੁੜੀ ਕੋਰ ਕਮੇਟੀ ਨੇ ਇਸ ਸਾਲ ਕਿਸਾਨਾਂ ਨੂੰ ਝੋਨੇ ਦੀ ਬਿਜਾਈ 10 ਦਿਨ ਲੇਟ ਕਰਨ ਲਈ ਨਾਦਰਸ਼ਾਹੀ ਹੁਕਮ ਦੇਣ ਵਾਸਤੇ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਕਮੇਟੀ ਨੇ ਕਿਹਾ ਕਿ ਸਰਕਾਰ ਦੇ ਇਸੇ ਹੁਕਮ ਕਰਕੇ ਝੋਨੇ ਵਿਚ ਵੱਧ ਨਮੀ ਆਈ ਹੈ, ਜਿਸ ਕਰਕੇ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਅਤੇ ਬੇਈਮਾਨ ਕਿਸਮ ਦੇ ਲੋਕ ਉਹਨਾਂ ਨੂੰ ਲੁੱਟ ਰਹੇ ਹਨ। ਕੋਰ ਕਮੇਟੀ ਨੇ ਮੰਗ ਕੀਤੀ ਕਿ ਸਰਕਾਰ ਦੇ ਝੋਨੇ ਦੀ ਲੇਟ ਬਿਜਾਈ ਕਰਵਾਉਣ ਦੇ ਗਲਤ ਫੈਸਲੇ ਕਰਕੇ ਘਟੇ ਝਾੜ ਅਤੇ ਕਣਕ ਦੀ ਪਛੜੀ ਬਿਜਾਈ ਸਮੇਤ ਹੋਏ ਸਾਰੇ ਨੁਕਸਾਨਾਂ ਦੀ ਭਰਪਾਈ ਲਈ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਕੋਰ ਕਮੇਟੀ ਨੇ ਗੰਨੇ ਦੀ ਵਧੀ ਹੋਈ ਐਸਏਪੀ ਦਾ ਐਲਾਨ ਨਾ ਕਰਨ ਲਈ ਵੀ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਸੰਕਟ ਦੇ ਸਮੇਂ ਕਿਸਾਨਾਂ ਦੀ ਮੱਦਦ ਕਰਨ ਤੋਂ ਇਨਕਾਰ ਕਰਕੇ ਉਹਨਾਂ ਨੂੰ ਖੁਦਕੁਸ਼ੀਆਂ ਵੱਲ ਧੱਕਣ ਉੱਤੇ ਤੁਲੀ ਹੋਈ ਹੈ। ਕਾਂਗਰਸ ਸਰਕਾਰ ਨੂੰ ਅਕਾਲੀ-ਭਾਜਪਾ ਸਰਕਾਰ ਵਾਂਗ ਗੰਨੇ ਦੀ ਐਸਏਪੀ 50 ਰੁਪਏ ਪ੍ਰਤੀ ਕੁਇੰਟਲ ਵਧਾਉਣ ਲਈ ਆਖਦਿਆਂ ਕੋਰ ਕਮੇਟੀ ਨੇ ਕਿਹਾ ਕਿ ਗੰਨੇ ਦੀ 360 ਰੁਪਏ ਪ੍ਰਤੀ ਕੁਇੰਟਲ ਐਸਏਪੀ ਦਾ ਤੁਰੰਤ ਐਲਾਨ ਕੀਤਾ ਜਾਣਾ ਚਾਹੀਦਾ ਹੈ। ਕਮੇਟੀ ਨੇ ਸਰਕਾਰ ਨੂੰ ਕਿਸਾਨਾਂ ਦੇ ਗੰਨੇ ਦੇ ਬਕਾਏ ਵੀ ਤੁਰੰਤ ਦੇਣ ਲਈ ਆਖਦਿਆਂ ਐਲਾਨ ਕੀਤਾ ਕਿ ਪਾਰਟੀ ਵੱਲੋਂ ਗੰਨਾ ਉਤਪਾਦਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਅਤੇ ਉਹਨਾਂ ਦੀਆਂ ਮੰਗਾਂ ਦੇ ਹੱਕ ਵਿਚ 26 ਨਵੰਬਰ ਨੂੰ ਗੁਰਦਾਸਪੁਰ ਵਿਖੇ ਅਤੇ 28 ਨਵੰਬਰ ਨੂੰ ਮੋਰਿੰਡਾ ਵਿਖੇ ਦੋ ਧਰਨੇ ਦਿੱਤੇ ਜਾਣਗੇ।ਇਸ ਦੌਰਾਨ ਕੋਰ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਜ਼ਸ਼ਨਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਵਾਸਤੇ ਇੱਕ 9-ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਇਸ ਕਮੇਟੀ ਵਿਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਡਾਕਟਰ ਉਪਿੰਦਰਜੀਤ ਕੌਰ,ਬੀਬੀ ਜੰਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਰਚਰਨ ਬੈਂਸ ਨੂੰ ਸ਼ਾਮਿਲ ਕੀਤਾ ਗਿਆ ਹੈ। ਡਾਕਟਰ ਦਲਜੀਤ ਸਿੰਘ ਚੀਮਾ ਇਸ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ।ਕੋਰ ਕਮੇਟੀ ਨੇ ਪ੍ਰੋਫੈਸਰ ਕਿਰਪਾਲ ਸਿੰਘ ਵੱਲੋਂ ਲਿਖੇ ਪੱਤਰ ਬਾਰੇ ਵੀ ਚਰਚਾ ਕੀਤੀ, ਜਿਸ ਵਿਚ ਸਪੱਸ਼ਟੀਕਟਨ ਦਿੱਤਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 11ਵੀਂ ਅਤੇ 12ਵੀਂ ਦੀਆਂ ਇਤਿਹਾਸ ਦੀਆਂ ਨਵੀਆਂ ਕਿਤਾਬਾਂ ਵਿਚ ਇਤਿਹਾਸ ਬਾਰੇ ਗਲਤ ਬਿਆਨੀ ਕਿਵੇਂ ਪ੍ਰਕਾਸ਼ਿਤ ਹੋਈ। ਕਮੇਟੀ ਨੇ ਕਿਹਾ ਕਿ ਪ੍ਰੋਫੈਸਰ ਕਿਰਪਾਲ ਸਿੰਘ ਨੇ ਨਾ ਸਿਰਫ ਅਕਾਲੀ ਦਲ ਦੇ ਸਟੈਂਡ ਦੀ ਪ੍ਰੋੜਤਾ ਕਰ ਦਿੱਤੀ ਹੈ, ਸਗੋਂ ਅਜਿਹੀ ਅਸਹਿ ਛੇੜਛਾੜ ਰਾਹੀਂ ਗੁਰੂ ਸਾਹਿਬਾਨਾਂ ਦੇ ਕੀਤੇ ਨਿਰਾਦਰ ਲਈ ਸਿੱਖਿਆ ਮੰਤਰੀ ਓ ਪੀ ਸੋਨੀ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਹੁਣ ਪ੍ਰੋਫੈਸਰ ਕਿਰਪਾਲ ਸਿੰਘ ਨੇ ਖੁਦ ਸਵੀਕਾਰ ਕਰ ਲਿਆ ਹੈ ਕਿ ਇਤਿਹਾਸ ਦੀਆਂ ਕਿਤਾਬਾਂ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਉਹਨਾਂ ਵੱਲੋਂ ਇਸ ਬਾਰੇ ਲਿਖ਼ਤੀ ਇਤਰਾਜ਼ ਦਿੱਤੇ ਜਾਣ ਦੇ ਬਾਵਜੂਦ ਨੇ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਜਬਰੀ ਇਹ ਪੁਸਤਕਾਂ ਜਾਰੀ ਕੀਤੀਆਂ। ਕਮੇਟੀ ਨੇ ਕਿਹਾ ਕਿ ਸਿੱਖਿਆ ਮੰਤਰੀ ਨੂੰ ਤੁਰੰਤ ਕੈਬਨਿਟ ਵਿਚੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਸੂਬਾ ਸਰਕਾਰ ਵੱਲੋਂ ਕੇਂਦਰ ਕੋਲੋਂ ਹਾਸਿਲ ਕੀਤੇ ਦਲਿਤ ਵਿਦਿਆਰਥੀਆਂ ਦੇ ਵਜ਼ੀਫਿਆਂ ਦੀ ਰਾਸ਼ੀ ਦੇ 444 ਕਰੋੜ ਰੁਪਏ ਤੁਰੰਤ ਜਾਰੀ ਕਰਵਾਉਣ ਪਾਰਟੀ ਵੱਲੋਂ 14 ਨਵੰਬਰ ਨੂੰ ਜਲੰਧਰ ਵਿਖੇ ਧਰਨਾ ਦਿੱਤਾ ਜਾਵੇਗਾ। ਕਮੇਟੀ ਨੇ ਕਿਹਾ ਕਿ ਦਲਿਤ ਵਜ਼ੀਫਿਆਂ ਲਈ ਆਏ ਕੇਂਦਰੀ ਫੰਡਾਂ ਦੀ ਦੁਰਵਰਤੋਂ ਬਾਰੇ ਉੱਚ ਪੱਧਰੀ ਜਾਂਚ ਕਰਵਾਉਣ ਲਈ ਪਾਰਟੀ ਵੱਲੋਂ ਰਾਜ ਭਰ ਵਿਚ ਅੰਦੋਲਨ ਛੇੜਿਆ ਜਾਵੇਗਾ। ਕਮੇਟੀ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਵੱਲੋਂ ਵਜ਼ੀਫਾ ਰਾਸ਼ੀ ਜਾਰੀ ਨਾ ਕੀਤੇ ਜਾਣ ਕਰਕੇ ਪ੍ਰਾਈਵੇਟ ਕਾਲਜਾਂ ਵੱਲੋਂ ਦਲਿਤ ਵਿਦਿਆਰਥੀਆ ਦਾਖਲੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਦਲਿਤਾਂ ਨਾਲ ਕੀਤੇ ਇਸ ਵਿਤਕਰੇ ਨੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਨੂੰ ਦਲਿਤਾਂ ਦੀ ਬਿਲਕੁੱਲ ਵੀ ਪਰਵਾਹ ਨਹੀਂ ਹੈ, ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਸਿਰਫ ਦਲਿਤਾਂ ਦੀ ਵੋਟਾਂ ਲੈਣ ਲਈ ਝੂਠੇ ਵਾਅਦੇ ਕਰਕੇ ਉਹਨਾਂ ਨੂੰ ਬੇਵਕੂਫ ਬਣਾਇਆ ਸੀ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌੰਗੋਵਾਲ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰੰਘ, ਪ੍ਰੇਮ ਸਿੰਘ ਚੰਦੂਮਾਜਰਾ, ਨਿਰਮਲ ਸਿੰਘ ਕਾਹਲੋਂ, ਹਰੀ ਸਿੰਘ ਜ਼ੀਰਾ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਉਪਿੰਦਰਜੀਤ ਕੌਰ, ਬੀਬੀ ਜੰਗੀਰ ਕੌਰ, ਜਨਮੇਜਾ ਸਿੰਘ ਸੇਂਖੋ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਡਾਕਟਰ ਦਲਜੀਤ ਸਿੰਘ ਚੀਮਾ, ਬਲਦੇਵ ਸਿੰਘ ਮਾਨ ਅਤੇ ਅਵਤਾਰ ਸਿੰਘ ਹਿੱਤ ਨੇ ਵੀ ਭਾਗ ਲਿਆ। —PTC News


Top News view more...

Latest News view more...