ਚੰਡੀਗੜ੍ਹ ’ਚ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ, ਹਮਲਾਵਰਾਂ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ

CCTV footage of assailants opened fire on liquor dealer's house in Chandigarh
ਚੰਡੀਗੜ੍ਹ ’ਚ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ,  ਹਮਲਾਵਰਾਂ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ 

ਚੰਡੀਗੜ੍ਹ ’ਚ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ, ਹਮਲਾਵਰਾਂ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ:ਚੰਡੀਗੜ੍ਹ : ਚੰਡੀਗੜ੍ਹ ਵਿਚ ਐਤਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਸ਼ਰਾਬ ਕਾਰੋਬਾਰ ਵਿਚ ਦਖ਼ਲ ਰੱਖਦੇ ਵੱਡੇ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ ਸਨ।

ਇਸ ਹਮਲੇ ਦੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਾਹਮਣੇ ਆਈ ਹੈ। ਇਹ ਘਟਨਾ ਪਾਸ਼ ਇਲਾਕੇ ਸੈਕਟਰ 33 ਦੀ ਹੈ। ਪੁਲੀਸ ਇਸ ਘਟਨਾ ਦੀ ਵੱਖ -ਵੱਖ ਪਹਿਲੂਆਂ ਦੇ ਆਧਾਰ ’ਤੇ ਜਾਂਚ ਕਰ ਰਹੀ ਹੈ। ਇਸ ਮਗਰੋਂ ਪੁਲਿਸ ਨੇ ਫ਼ਰਾਰ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ।

ਦੱਸ ਦੇਈਏ ਕਿ ਐਤਵਾਰ ਸ਼ਾਮ ਹਮਲਾਵਰਾਂ ਵੱਲੋਂ ਸ਼ਰਾਬ ਦੇ ਕਾਰੋਬਾਰੀ ਸਿੰਗਲਾ ਦੇ ਘਰ ’ਤੇ ਦਰਜਨ ਤੋਂ ਵੱਧ ਗੋਲੀਆਂ ਚਲਾਈ ਗਈਆਂ ਸਨ। ਜਿਸ ਨਾਲ ਘਰ ਦੇ ਬਾਹਰ ਖੜ੍ਹੀ ਕਾਰ ਅਤੇ ਘਰ ਦੇ ਦਰਵਾਜ਼ਿਆਂ, ਖਿੜਕੀਆਂ ਦੇ ਸ਼ੀਸ਼ਿਆਂ ਆਦਿ ਨੂੂੰ ਨੁਕਸਾਨ ਪੁੱਜਾ ਸੀ।
-PTCNews