ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਪਾਬੰਦੀਆਂ 'ਚ ਵੱਡੀ ਢਿੱਲ, ਨਵੀਂਆਂ ਹਦਾਇਤਾਂ ਜਾਰੀ

By Shanker Badra - June 15, 2021 5:06 pm

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੇ ਕਾਰਨ ਹਾਲਾਤ ਹੁਣ ਦਿਨੋ -ਦਿਨ ਸੁਧਰ ਰਹੇ ਹਨ। ਚੰਡੀਗੜ੍ਹ 'ਚ ਵੀ ਇਸ ਦਾ ਪ੍ਰਕੋਪ ਘਟਦਾ ਜਾ ਰਿਹਾ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਪਾਬੰਦੀਆਂ 'ਚ ਢਿੱਲ ਦਿੰਦਿਆਂ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਣ ਚੰਡੀਗੜ੍ਹ 'ਚ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਦੀ ਥਾਂ 7 ਵਜੇ ਤੱਕ ਖੁੱਲ੍ਹ ਸਕਣਗੀਆਂ।

ਹੁਣ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤਕ ਖੁੱਲ੍ਹ ਸਕਦੀਆਂ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕਵੀਪੀ ਸਿੰਘ ਬਦਨੌਰ ਨੇ ਇਸ ਸਬੰਧ ਵਿੱਚ ਫੈਸਲਾ ਲਿਆ ਹੈ। ਚੰਡੀਗੜ੍ਹਪ੍ਰਸ਼ਾਸਨ ਨੇ ਵੀ ਰਾਤ ਦੇ ਕਰਫ਼ਿਊ ਵਿੱਚ ਅੱਧੇ ਘੰਟੇ ਦੀ ਢਿੱਲ ਦਿੱਤੀ ਹੈ। ਇਸ ਦੇ ਤਹਿਤ ਰਾਤ ਦਾ ਕਰਫ਼ਿਊ ਹੁਣ ਰੋਜ਼ਾਨਾ 10:30 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਪਾਬੰਦੀਆਂ 'ਚ ਵੱਡੀ ਢਿੱਲ, ਨਵੀਂਆਂ ਹਦਾਇਤਾਂ ਜਾਰੀ

ਇਸ ਦੇ ਨਾਲ ਹੀ ਹੁਣ ਚੰਡੀਗੜ੍ਹਸ਼ਹਿਰ ਦੇ ਸਾਰੇ ਰੈਸਟੋਰੈਂਟ ਅਤੇ ਬਾਰ 50 ਪ੍ਰਤੀਸ਼ਤ ਸਮਰੱਥਾ ਨਾਲ ਸਵੇਰੇ 10 ਵਜੇ ਤੋਂ ਰਾਤ 10 ਵਜੇ ਤਕਖੁੱਲ੍ਹ ਸਕਣਗੇ। ਇਸ ਐਤਵਾਰ ਨੂੰ ਕਰਫ਼ਿਊ ਲੱਗੇਗਾ ਜਾਂ ਨਹੀਂ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਅਧਿਕਾਰੀਆਂ ਅਨੁਸਾਰ ਐਤਵਾਰ ਕਰਫ਼ਿਊ ਬਾਰੇ ਇੱਕ ਹੋਰ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਪਾਬੰਦੀਆਂ 'ਚ ਵੱਡੀ ਢਿੱਲ, ਨਵੀਂਆਂ ਹਦਾਇਤਾਂ ਜਾਰੀ

ਮੰਗਲਵਾਰ ਨੂੰ ਹੋਈ ਕੋਵਿਡ ਰਿਵਿਊ ਮੀਟਿੰਗ ਵਿਚ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਦੇ ਨਾਲ ਸਿਹਤ ਸਕੱਤਰ ਅਰੁਣ ਕੁਮਾਰ ਗੁਪਤਾ, ਪੀਜੀਆਈ ਡਾਇਰੈਕਟਰ ਪੰਚਕੂਲਾ ਅਤੇ ਮੁਹਾਲੀ ਦੇ ਡੀਸੀ ਸਮੇਤ ਕਈ ਅਧਿਕਾਰੀ ਮੌਜੂਦ ਸਨ। ਸ਼ਹਿਰ ਵਿਚ ਹੁਣ ਕੋਰੋਨਾ ਦੇ ਰੋਜ਼ਾਨਾ ਮਾਮਲੇ 50 ਤੋਂ ਘੱਟ ਹਨ। ਇਸ ਵਾਰ ਇਹ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਪ੍ਰਸ਼ਾਸਨ ਵੱਲੋਂ ਵਾਧੂ ਰਾਹਤ ਦਿੱਤੀ ਜਾਏਗੀ।

-PTCNews

adv-img
adv-img