Fri, Apr 19, 2024
Whatsapp

ਚੰਡੀਗੜ੍ਹ ਦੇ ਮਨੀਮਾਜਰਾ 'ਚ ਪਤੀ ਨੇ ਕੁਹਾੜੀ ਨਾਲ ਵਾਰ ਕਰਕੇ ਔਰਤ ਦਾ ਕੀਤਾ ਕਤਲ

Written by  Shanker Badra -- February 04th 2020 09:59 AM -- Updated: February 04th 2020 10:00 AM
ਚੰਡੀਗੜ੍ਹ ਦੇ ਮਨੀਮਾਜਰਾ 'ਚ ਪਤੀ ਨੇ ਕੁਹਾੜੀ ਨਾਲ ਵਾਰ ਕਰਕੇ ਔਰਤ ਦਾ ਕੀਤਾ ਕਤਲ

ਚੰਡੀਗੜ੍ਹ ਦੇ ਮਨੀਮਾਜਰਾ 'ਚ ਪਤੀ ਨੇ ਕੁਹਾੜੀ ਨਾਲ ਵਾਰ ਕਰਕੇ ਔਰਤ ਦਾ ਕੀਤਾ ਕਤਲ

ਚੰਡੀਗੜ੍ਹ ਦੇ ਮਨੀਮਾਜਰਾ 'ਚ ਪਤੀ ਨੇ ਕੁਹਾੜੀ ਨਾਲ ਵਾਰ ਕਰਕੇ ਔਰਤ ਦਾ ਕੀਤਾ ਕਤਲ:ਮਨੀਮਾਜਰਾ : ਚੰਡੀਗੜ੍ਹ ਦੇ ਮਨੀਮਾਜਰਾ ਸਥਿਤ ਮਾੜੀ ਵਾਲਾ ਟਾਊਨ ਦੇ ਮਕਾਨ ਨੰਬਰ 2476 ਵਿੱਚ ਰਹਿਣ ਵਾਲੀ ਔਰਤ ਦੀ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ(42) ਮਨਜੀਤ ਕੌਰ ਵਜੋਂ ਹੋਈ ਹੈ। [caption id="attachment_386290" align="aligncenter" width="300"]Chandigarh Manimajra Murder woman with husband Sharp weapons ਚੰਡੀਗੜ੍ਹ ਦੇ ਮਨੀਮਾਜਰਾ 'ਚ ਪਤੀ ਨੇ ਕੁਹਾੜੀ ਨਾਲ ਵਾਰ ਕਰਕੇ ਔਰਤ ਦਾ ਕੀਤਾ ਕਤਲ[/caption] ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਹੀ ਮਨਜੀਤ ਕੌਰ ਦਾ ਉਸ ਦੇ ਪਤੀ ਨੇ ਗਲੇ 'ਤੇ ਕੁਹਾੜੀ ਮਾਰ ਕੇ ਬੇਰਹਿਮੀ ਨਾਲਕਤਲ ਕਰ ਦਿੱਤਾ ਹੈ।ਫਿਲਹਾਲ ਮਨੀਮਾਜਰਾ ਥਾਣਾ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। [caption id="attachment_386288" align="aligncenter" width="300"]Chandigarh Manimajra Murder woman with husband Sharp weapons ਚੰਡੀਗੜ੍ਹ ਦੇ ਮਨੀਮਾਜਰਾ 'ਚ ਪਤੀ ਨੇ ਕੁਹਾੜੀ ਨਾਲ ਵਾਰ ਕਰਕੇ ਔਰਤ ਦਾ ਕੀਤਾ ਕਤਲ[/caption] ਇਸ ਕਤਲ ਮਾਮਲੇ 'ਚ ਪੁਲਿਸ ਵੱਲੋਂ ਮ੍ਰਿਤਕਾ ਦੇ ਪਤੀ ਜਰਨੈਲ ਸਿੰਘ ਉਰਫ ਜੈਲੀ (45) ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਫਿਲਹਾਲ ਜਰਨੈਲ ਸਿੰਘ ਘਰੋਂ ਫਰਾਰ ਹੈ ਅਤੇ ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। -PTCNews


Top News view more...

Latest News view more...