Wed, Apr 24, 2024
Whatsapp

ਚੰਡੀਗੜ੍ਹ ਚੋਣ ਰੈਲੀ: PM ਮੋਦੀ ਨੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ (ਤਸਵੀਰਾਂ)

Written by  Jashan A -- May 14th 2019 07:21 PM -- Updated: May 14th 2019 07:26 PM
ਚੰਡੀਗੜ੍ਹ ਚੋਣ ਰੈਲੀ: PM ਮੋਦੀ ਨੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ (ਤਸਵੀਰਾਂ)

ਚੰਡੀਗੜ੍ਹ ਚੋਣ ਰੈਲੀ: PM ਮੋਦੀ ਨੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ (ਤਸਵੀਰਾਂ)

ਚੰਡੀਗੜ੍ਹ ਚੋਣ ਰੈਲੀ: PM ਮੋਦੀ ਨੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ (ਤਸਵੀਰਾਂ),ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ, ਜਿਸ ਦੌਰਾਨ ਸਿਆਸਤਦਾਨਾਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਪਾਰਟੀ ਦੇ ਦਿੱਗਜ ਆਗੂ ਵੀ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ। ਜਿਸ ਦੇ ਤਹਿਤ ਅੱਜ ਚੰਡੀਗੜ੍ਹ 'ਚ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਹਨਾਂ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। [caption id="attachment_295202" align="aligncenter" width="300"]chd ਚੰਡੀਗੜ੍ਹ ਚੋਣ ਰੈਲੀ: PM ਮੋਦੀ ਨੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ (ਤਸਵੀਰਾਂ)[/caption] ਹੋਰ ਪੜ੍ਹੋ:ਲੋਕ ਸਭਾ ਚੋਣਾਂ: ਸੋਨੀਪਤ: ਪੂਰੇ ਦੇਸ਼ ਦੀ ਜਨਤਾ ਭਾਜਪਾ ਦੇ ਨਾਲ: ਅਮਿਤ ਸ਼ਾਹ ਰੈਲੀ ਨੂੰ ਸਬੋਧਨ ਕਰਦਿਆਂ ਉਹਨਾਂ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਤੇ ਭਾਜਪਾ ਸਰਕਾਰ ਵੱਲੋਂ ਕੀਤੇ ਹੋਏ ਕੰਮਾਂ ਦਾ ਵੇਰਵਾ ਵੀ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਦਾ ਜੋਸ਼ ਦੱਸ ਰਿਹਾ ਹੈ ਕਿ ਫਿਰ ਤੋਂ ਮੋਦੀ ਸਰਕਾਰ ਆਵੇਗੀ। [caption id="attachment_295203" align="aligncenter" width="300"]chd ਚੰਡੀਗੜ੍ਹ ਚੋਣ ਰੈਲੀ: PM ਮੋਦੀ ਨੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ (ਤਸਵੀਰਾਂ)[/caption] ਉਹਨਾਂ ਇਹ ਵੀ ਕਿਹਾ ਕਿ ਦੇਸ਼ ਦੇ ਲੋਕ ਮਜ਼ਬੂਤ ਸਰਕਾਰ ਚੁਣ ਰਹੇ ਹਨ। ਇਸ ਮੌਕੇ ਉਹਨਾਂ ਕਾਂਗਰਸ ਸਰਕਾਰ 'ਤੇ ਤੰਜ ਕਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੇਸ਼ ਦੇ ਲੋਕਾਂ ਲਈ ਕੁਝ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਨੇ ਮੇਰੇ ਹਰ ਫੈਸਲੇ ਨੂੰ ਗਲਤ ਦੱਸਿਆ, ਮੈਂ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਗੱਲ ਕਹੀ, make in indai startup india digital india ਦਾ ਅਭਿਆਨ ਚਲਾਇਆ, ਪਰ ਹਰ ਵਾਰ ਕਾਂਗਰਸ ਨੇ ਸਵਾਲ ਖੜ੍ਹਾ ਕੀਤਾ। ਹੋਰ ਪੜ੍ਹੋ:ਲੋਕ ਸਭਾ ਚੋਣਾਂ ਵਿੱਚ ਚਲਣਾ ਸੀ ਗਾਂਜੇ ਦਾ ਭੰਡਾਰਾ, ਪੁਲਿਸ ਨੇ ਰੇਡ ਕਰਕੇ ਭੰਨਿਆ ਭਾਂਡਾ [caption id="attachment_295201" align="aligncenter" width="300"]chd ਚੰਡੀਗੜ੍ਹ ਚੋਣ ਰੈਲੀ: PM ਮੋਦੀ ਨੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ (ਤਸਵੀਰਾਂ)[/caption] ਕਾਂਗਰਸ ਸਰਕਾਰ ਨਹੀਂ ਚਾਹੁੰਦੀ ਕਿ ਦੇਸ਼ ਦਾ ਵਿਕਾਸ ਹੋਵੇ। ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ, ਜਿਸ ਦੌਰਾਨ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਜ਼ਿਕਰ ਏ ਖਾਸ ਹੈ ਕਿ ਚੰਡੀਗੜ੍ਹ ‘ਚ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...