ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪੀ.ਜੀ.ਆਈ. ਤੋਂ ਅਦਾਲਤ 'ਚ ਕੀਤਾ ਪੇਸ਼
ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪੀ.ਜੀ.ਆਈ. ਤੋਂ ਅਦਾਲਤ 'ਚ ਕੀਤਾ ਪੇਸ਼:ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪੀ.ਜੀ.ਆਈ. ਤੋਂ ਕੀਤਾ ਗ੍ਰਿਫ਼ਤਾਰ ਕਰ ਲਿਆ ਹੈ।ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਦਿਲਪ੍ਰੀਤ ਬਾਬਾ ਨੂੰ ਸੈਕਟਰ-43 ਦੀ ਅਦਾਲਤ 'ਚ ਪੇਸ਼ ਕਰ ਰਹੀ ਹੈ।ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਦਿਲਪ੍ਰੀਤ ਦੇ ਨਾਲ ਹੈ। ਜ਼ਿਕਰਯੋਗ ਹੈ ਕਿ ਦਿਲਪ੍ਰੀਤ ਸਿੰਘ ਢਾਹਾਂ ਉਰਫ਼ ਬਾਬਾ ਨੂੰ ਸੋਮਵਾਰ ਨੂੰ ਜਲੰਧਰ ਪੁਲਿਸ ਤੇ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 43 ਵਾਲੇ ਬੱਸ ਸਟੈਂਡ ਤੋਂ ਕਾਬੂ ਕੀਤਾ ਸੀ।ਦਿਲਪ੍ਰੀਤ ਉੱਪਰ ਕਤਲ,ਫਿਰੌਤੀ, ਡਕੈਤੀ ਤੇ ਲੁੱਟ-ਖੋਹ ਦੇ ਕੁੱਲ 30 ਮਾਮਲੇ ਦਰਜ ਹਨ।ਦਿਲਪ੍ਰੀਤ ਨੂੰ ਪੁਲਿਸ ਦੀਆਂ ਟੀਮਾਂ ਨੇ ਗੋਲ਼ੀ ਮਾਰ ਕੇ ਕਾਬੂ ਕੀਤਾ ਸੀ।ਜਿਸ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪੀ.ਜੀ.ਆਈ ਹਸਪਤਾਲ ਵਿੱਚ ਇਲਾਜ ਲਈ ਭਰਤੀ ਕੀਤਾ ਗਿਆ ਸੀ। https://www.facebook.com/ptcnewsonline/videos/1918214398198620/ -PTCNews