ਚੰਡੀਗੜ੍ਹ ਵਿਚ ਕਿਸਾਨ ਮਾਰਚ ਮਾਮਲੇ 'ਚ ਲੱਖਾ ਸਿਧਾਣਾ, ਗਾਇਕ ਜੱਸ ਬਾਜਵਾ ਸਣੇ ਕਈਆਂ ਖਿਲਾਫ ਕੇਸ ਦਰਜ

By Baljit Singh - June 27, 2021 3:06 pm

ਚੰਡੀਗੜ੍ਹ: ਬੀਤੇ ਕੱਲ੍ਹ ਕਿਸਾਨਾਂ ਵੱਲੋਂ ਚੰਡੀਗੜ੍ਹ ਵਿਖੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਸਮੇਂ ਕੀਤੇ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਪੁਲਸ ਵੱਲੋਂ ਕਿਸਾਨੀ ਸੰਘਰਸ਼ ਨਾਲ ਸ਼ੁਰੂ ਤੋਂ ਹੀ ਜੁੜੇ ਅਤੇ ਲਗਾਤਾਰ ਕਿਸਾਨੀ ਅੰਦੋਲਨ ਵਿੱਚ ਕਿਸਾਨਾਂ ਦੇ ਨਾਲ ਸੰਗਰਾਸ਼ ਕਰ ਰਹੇ ਪੰਜਾਬੀ ਗਾਇਕ ਜੱਸ ਬਾਜਵਾ, ਅਦਾਕਾਰਾ ਸੋਨੀਆ ਮਾਨ, ਲੱਖਾ ਸਿਧਾਣਾ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਸਮੇਤ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਪੜੋ ਹੋਰ ਖਬਰਾਂ: ਟਿਕਰੀ ਬਾਰਡਰ ਉੱਤੇ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ

ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ' ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਜਿਹਾ ਕਦੇ ਨਹੀਂ ਹੋਵੇਗਾ ਸਾਡਾ ਸੰਗਰਾਸ਼ ਲਗਾਤਾਰ ਜਾਰੀ ਰਹੇਗਾ ਅਤੇ ਜਦੋ ਤੱਕ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਇਹ ਸੰਗਰਾਸ਼ ਜਾਰੀ ਰਹੇਗਾ। ਦੱਸ ਦਈਏ ਕਿ ਸ਼ਨੀਵਾਰ ਨੂੰ ਹਜ਼ਾਰਾਂ ਕਿਸਾਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਰਾਜ ਭਵਨ ਵੱਲ ਮਾਰਚ ਕੀਤਾ ਸੀ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਸਾਰੀਆਂ ਰੋਕਾਂ ਤੋੜ ਚੰਡੀਗੜ੍ਹ ਅੰਦਰ 7 ਕਿਲੋਮੀਟਰ ਤੱਕ ਲੰਘ ਆਏ। ਇਸ ਮੌਕੇ ਚੰਡੀਗੜ੍ਹ ਪੁਲਿਸ ਬੇਵੱਸ ਨਜ਼ਰ ਆਈ। ਲੱਖਾ ਸਿਧਾਣਾ ਖਿਲਾਫ 26 ਜਨਵਰੀ ਨੂੰ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਵੀ ਦਿੱਲੀ ਪੁਲਿਸ ਨੇ ਕੇਸ ਦਰਜ ਕੀਤਾ ਹੋਇਆ ਹੈ।

ਪੜੋ ਹੋਰ ਖਬਰਾਂ: ਕਾਂਗਰਸ ਨੂੰ ਝਟਕਾ, ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਅਸ਼ਵਨੀ ਸੇਖੜੀ

ਅਹਿਮ ਗੱਲ ਹੈ ਕਿ 26 ਜੂਨ ਨੂੰ ਹੀ ਦਿੱਲੀ ਦੀ ਤੀਸ ਹਜ਼ਾਰੀ ਜ਼ਿਲ੍ਹਾ ਅਦਾਲਤ ਨੇ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਲੱਖਾ ਸਿਧਾਨਾ ਨੂੰ 3 ਜੁਲਾਈ ਤੱਕ ਗ੍ਰਿਫਤਾਰੀ ਤੋਂ ਅੰਤ੍ਰਿਮ ਰਾਹਤ ਦਿੱਤੀ ਹੈ। ਸੈਸ਼ਨ ਜੱਜ ਨੇ ਲੱਖਾ ਸਿਧਾਨਾ ਨੂੰ 2021 ਦੇ ਐਫਆਈਆਰ ਨੰ. 96 ਵਿੱਚ ਉਸ ਦੀ ਅਗਾਉਂ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਗ੍ਰਿਫਤਾਰੀ ਤੋਂ ਅੰਤ੍ਰਿਮ ਸੁਰੱਖਿਆ ਦਿੱਤੀ। ਉਸੇ ਦਿਨ ਹੀ ਚੰਡੀਗੜ੍ਹ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਪੜੋ ਹੋਰ ਖਬਰਾਂ: ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ 9 ਤੇ 24 ਜੁਲਾਈ ਨੂੰ ਟਰੈਕਟਰ ਮਾਰਚ ਦਾ ਐਲਾਨ

-PTC News

adv-img
adv-img