Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵੱਲ ਕੂਚ , ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ 

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵੱਲ ਕੂਚ , ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ 
Advertisment
publive-image ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਅਤੇ ਪੰਜਾਬ ਦੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਦਾ ਜਵਾਬ ਮੰਗਿਆ ਜਾ ਰਿਹਾ ਹੈ।
Advertisment
SAD marches towards Punjab Vidhan Sabha; police resort to water cannon ਸ਼੍ਰੋਮਣੀ ਅਕਾਲੀ ਦਲ ਵੱਲੋਂਵਿਧਾਨ ਸਭਾ ਵੱਲ ਕੂਚ , ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਹਿਲਾਂ ਸੈਕਟਰ -25 ਵਿੱਚ ਰੈਲੀ ਕੀਤੀ ਗਈ ਅਤੇ ਹੁਣ ਵਿਧਾਨ ਸਭਾ ਵੱਲ ਕੂਚ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇਅਕਾਲੀ ਵਰਕਰਾਂ ਨੂੰਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡਿੰਗ ਕਰਕੇ ਰੋਕਿਆ ਗਿਆ ਅਤੇ ਅਕਾਲੀ ਵਰਕਰਾਂ 'ਤੇਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ। SAD marches towards Punjab Vidhan Sabha; police resort to water cannon ਸ਼੍ਰੋਮਣੀ ਅਕਾਲੀ ਦਲ ਵੱਲੋਂਵਿਧਾਨ ਸਭਾ ਵੱਲ ਕੂਚ , ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਪਾਣੀ ਦੀਆਂ ਬੁਛਾੜਾਂ ਦੇ ਬਾਵਜੂਦ ਵੀ ਅਕਾਲੀ ਵਰਕਰ ਅੱਗੇ ਵਿਧਾਨ ਸਭਾ ਵੱਲ ਵੱਧ ਰਹੇ ਹਨ।  ਇਸ ਦੌਰਾਨ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਇਸ ਮੌਕੇ ਅਕਾਲੀ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਹੈ ਤੇ ਅਕਾਲੀ ਵਰਕਰਾਂ ਦੀਆਂ ਪੱਗਾਂ ਲਾਹੀਆਂ ਗਈਆਂ ਹਨ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। SAD marches towards Punjab Vidhan Sabha; police resort to water cannon ਸ਼੍ਰੋਮਣੀ ਅਕਾਲੀ ਦਲ ਵੱਲੋਂਵਿਧਾਨ ਸਭਾ ਵੱਲ ਕੂਚ , ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਦੀਆਂ ਝੂਠੀਆਂ ਸਹੁੰਆਂ ਦਾ ਅੱਜ ਪੰਜਾਬ ਦੇ ਲੋਕ ਜਵਾਬ ਮੰਗ ਰਹੇ ਹਨ। ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।ਕੈਪਟਨ ਨੇ 4 ਸਾਲਾਂ 'ਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ,ਜਿਸ ਕਰਕੇ ਅੱਜ ਪੰਜਾਬ ਦੇ ਲੋਕ ਕੈਪਟਨ ਤੋਂ ਜਵਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਕਰਜ਼ਾ ਨਾ ਮੁਆਫ ਕਰਨ 'ਤੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। -PTCNews publive-image-
punjab-news punjabi-news punjab-vidhan-sabha budget-session punjab-budget-session sad-protest-in-chandigarh sad-gherao-vidhan-sabha
Advertisment

Stay updated with the latest news headlines.

Follow us:
Advertisment