Thu, Apr 25, 2024
Whatsapp

ਚੰਡੀਗੜ੍ਹ 'ਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

Written by  Jashan A -- January 09th 2020 09:03 AM -- Updated: January 09th 2020 04:20 PM
ਚੰਡੀਗੜ੍ਹ 'ਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

ਚੰਡੀਗੜ੍ਹ 'ਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

ਚੰਡੀਗੜ੍ਹ 'ਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ,ਚੰਡੀਗੜ੍ਹ: ਚੰਡੀਗੜ੍ਹ ਵਿੱਚ ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ‘ਚ ਸੂਬੇ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਜਾਣ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ, ਜਿਸ 'ਚ ਅਨੁਸੂਚਿਤ ਸ਼੍ਰੇਣੀਆਂ ਲਈ ਰਾਖਵਾਂਕਰਨ ੧੦ ਸਾਲਾਂ ਤੱਕ ਜਾਰੀ ਰੱਖਣ 'ਤੇ ਮੋਹਰ ਲਗਾਈ ਜਾਣੀ ਹੈ। ਹੋਰ ਪੜ੍ਹੋ: ਨਸ਼ਿਆਂ ਦਾ ਕਹਿਰ ਜਾਰੀ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਉਥੇ ਹੀ ਸੂਬੇ ਦੀ ਮਾੜੀ ਵਿੱਤੀ ਹਾਲਤ ਬਾਰੇ ਚਰਚਾ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।ਇਸ ਤੋਂ ਇਲਾਵਾ ਬਿਜਲੀ ਦੀਆਂ ਦਰਾਂ ਵਧਾਉਣ ਤੋਂ ਪੈਦਾ ਹੋਈ ਸਥਿਤੀ ਸਣੇ ਕੁਝ ਹੋਰ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰਾ ਸੰਭਵ ਹੈ। -PTC News


Top News view more...

Latest News view more...