Fri, Apr 26, 2024
Whatsapp

ਚੰਡੀਗੜ੍ਹ ਪੰਜਾਬੀ ਮੰਚ ਤੇ ਪੇਂਡੂ ਸੰਘਰਸ਼ ਕਮੇਟੀ ਵੱਲੋਂ 23 ਦਸੰਬਰ ਨੂੰ ਕਿਸਾਨੀ ਹੱਕ 'ਚ ਭੁੱਖ ਹੜਤਾਲ ਦਾ ਸੱਦਾ

Written by  Jagroop Kaur -- December 22nd 2020 09:11 PM
ਚੰਡੀਗੜ੍ਹ ਪੰਜਾਬੀ ਮੰਚ ਤੇ ਪੇਂਡੂ ਸੰਘਰਸ਼ ਕਮੇਟੀ ਵੱਲੋਂ 23 ਦਸੰਬਰ ਨੂੰ ਕਿਸਾਨੀ ਹੱਕ 'ਚ ਭੁੱਖ ਹੜਤਾਲ ਦਾ ਸੱਦਾ

ਚੰਡੀਗੜ੍ਹ ਪੰਜਾਬੀ ਮੰਚ ਤੇ ਪੇਂਡੂ ਸੰਘਰਸ਼ ਕਮੇਟੀ ਵੱਲੋਂ 23 ਦਸੰਬਰ ਨੂੰ ਕਿਸਾਨੀ ਹੱਕ 'ਚ ਭੁੱਖ ਹੜਤਾਲ ਦਾ ਸੱਦਾ

ਚੰਡੀਗਡ਼੍ਹ : ਪੇਂਡੂ ਸੰਘਰਸ਼ ਕਮੇਟੀ ਚੰਡੀਗਡ਼੍ਹ ਵੱਲੋਂ ਸਾਂਝੇ ਕਿਸਾਨ ਮੋਰਚੇ ਦੇ ਸੱਦੇ ਉਤੇ ਕੱਲ੍ਹ 23 ਦਸੰਬਰ ਦਿਨ ਬੁੱਧਵਾਰ ਨੂੰ ਕਿਸਾਨ ਦਿਵਸ ਮੌਕੇ ਸਮੂਹ ਚੰਡੀਗਡ਼੍ਹ ਨਿਵਾਸੀਆਂ ਨੂੰ ਦੁਪਹਿਰ ਦੇ ਸਮੇਂ ਭੁੱਖ ਹਡ਼ਤਾਲ ਕਰਨ ਦਾ ਐਲਾਨ ਕੀਤਾ ਹੈ। ਸੰਘਰਸ਼ ਕਮੇਟੀ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੋਮਲ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਉਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਵਿਰੁੱਧ ਪੂਰੀ ਤਰ੍ਹਾਂ ਲਾਮਬੰਦ ਹੋਣ ਦੀ ਜ਼ਰੂਰਤ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਮੋਦੀ ਸਰਕਾਰ ਖਿਲਾਫ਼ ਲੋਕ ਲਹਿਰ ਦਾ ਹਿੱਸਾ ਬਣਦੇ ਹੋਏ ਕੱਲ੍ਹ 23 ਦਸੰਬਰ ਨੂੰ ਦੁਪਹਿਰ ਦਾ ਖਾਣਾ ਛੱਡ ਕੇ ਕਿਸਾਨ ਦਿਵਸ ਮਨਾਈਏ ਅਤੇ ਦਿੱਲੀ ਦੇ ਰਸਤੇ ਵਿੱਚ ਸਡ਼ਕਾਂ ਉਤੇ ਬੈਠੇ ਕਿਸਾਨਾਂ ਦੇ ਹੌਂਸਲੇ ਬੁਲੰਦ ਕਰੀਏ


Top News view more...

Latest News view more...