ਮੁੱਖ ਖਬਰਾਂ

ਚੰਡੀਗੜ੍ਹ ਨੇ ਕੋਵਿਡ ਪਾਬੰਦੀਆਂ 'ਚ ਦਿੱਤੀ ਢਿੱਲ, ਜਾਣੋ ਨਵੀਆਂ ਹਦਾਇਤਾਂ

By Pardeep Singh -- January 27, 2022 4:52 pm -- Updated:January 27, 2022 5:01 pm

ਚੰਡੀਗੜ੍ਹ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਪਰ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਆਈ ਹੈ।ਚੰਡੀਗੜ੍ਹ ਵਿੱਚ ਕੋਵਿਡ-19 ਦੇ ਰੋਜ਼ਾਨਾ ਮਾਮਲਿਆਂ ਵਿੱਚ ਗਿਰਾਵਟ ਦੇ ਨਾਲ ਯੂਟੀ ਦੇ ਸਲਾਹਕਾਰ ਧਰਮਪਾਲ ਨੇ ਵੀਰਵਾਰ ਨੂੰ ਢਿੱਲ ਦੇਣ ਦਾ ਐਲਾਨ ਕੀਤਾ ਹੈ।

ਯੂਟੀ ਸਰਕਾਰ ਦੇ ਮੁਤਾਬਿਕ ਸਾਰੇ ਜਿੰਮ ਅਤੇ ਸਿਹਤ ਕੇਂਦਰਾਂ ਨੂੰ ਰਾਤ 10 ਵਜੇ ਤੱਕ ਖੁੱਲੇ ਰਹਿਣ ਦੀ ਇਜਾਜ਼ਤ ਦਿੱਤੀ ਹੈ ਅਤੇ 50 ਪ੍ਰਤੀਸ਼ਤ ਵੀ ਸ਼ਰਤ ਲਾਗੂ ਰਹੇਗੀ। ਸਰਕਾਰ ਦਾ ਕਹਿਣਾ ਹੈ ਕਿ ਟੀਕਾਕਰਨ ਨੂੰ ਲਾਜ਼ਮੀ ਬਣਾਇਆ ਜਾਵੇ।

ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਰਾਤ 10 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।ਉਥੇ ਹੀ ਸੁਖਨਾ ਲੇਕ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਖੁੱਲੀ ਰਹੇਗੀ। ਦੱਸਦੇਈਏ ਕਿ ਸੁਖਨਾ ਲੇਕ 'ਤੇ ਦੁਕਾਨਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਆਗਿਆ ਦਿੱਤੀ ਗਈ ਹੈ।

1 ਫਰਵਰੀ ਤੋਂ 10ਵੀਂ ਤੋਂ 12ਵੀਂ ਕਲਾਸਾਂ ਲੱਗਣਗੀਆਂ। ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵੀ ਆਮ ਤੌਰ 'ਤੇ ਖੋਲ੍ਹਣ ਦੀ ਆਗਿਆ ਹੋਵੇਗੀ। ਸਾਰੀਆਂ ਜਨਤਕ ਲਾਇਬ੍ਰੇਰੀਆਂ ਨੂੰ 50 ਫੀਸਦੀ ਸਮਰੱਥਾ 'ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ। 15 ਸਾਲ ਤੋਂ ਵੱਧ ਉਮਰ ਦੇ ਸਾਰੇ ਸਮੂਹਾਂ ਦੇ ਸਾਰੇ ਵਿਦਿਆਰਥੀਆਂ ਨੂੰ ਆਫਲਾਈਨ ਕਲਾਸਾਂ ਵਿੱਚ ਹਾਜ਼ਰ ਹੋਣ ਸਮੇਂ ਕੋਵਿਡ ਵੈਕਸੀਨ ਦੀ ਘੱਟੋ-ਘੱਟ ਪਹਿਲੀ ਖੁਰਾਕ ਨਾਲ ਟੀਕਾਕਰਨ ਕੀਤਾ ਜਾਣਾ ਚਾਹੀਦਾ ਹੈ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਆਦਿ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾਣਾ ਚਾਹੀਦਾ ਹੈ।

ਯੂਟੀ ਸਰਕਾਰ ਨੇ ਕੋਚਿੰਗ ਸੰਸਥਾਵਾਂ ਨੂੰ ਇਸ ਸ਼ਰਤ ਦੇ ਅਧੀਨ 50 ਪ੍ਰਤੀਸ਼ਤ 'ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਕਿ 15-18 ਉਮਰ ਸਮੂਹ ਦੇ ਸਾਰੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਦੀ ਇੱਕ ਖੁਰਾਕ ਪ੍ਰਾਪਤ ਹੋਣੀ ਚਾਹੀਦੀ ਹੈ। ਇਹ ਹੁਕਮ 28 ਜਨਵਰੀ ਤੋਂ ਲਾਗੂ ਹੋਣਗੇ।

ਇਹ ਵੀ ਪੜ੍ਹੋ:DCGI ਨੇ ਕੋਵੀਸ਼ੀਲਡ ਤੇ ਕੋਵੈਕਸੀਨ ਨੂੰ ਦਿੱਤੀ ਮਾਰਕੀਟ ਮਨਜ਼ੂਰੀ

-PTC News

  • Share