ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 3 ਨਵੇਂ ਕੇਸਾਂ ਦੀ ਪੁਸ਼ਟੀ, ਸ਼ਹਿਰ ‘ਚ ਪੀੜਤਾਂ ਦੀ ਗਿਣਤੀ ਹੋਈ 222

Chandigarh reports 3 new coronavirus cases taking UT count to 222
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 3 ਨਵੇਂ ਕੇਸਾਂ ਦੀ ਪੁਸ਼ਟੀ, ਸ਼ਹਿਰ 'ਚ ਪੀੜਤਾਂ ਦੀ ਗਿਣਤੀ ਹੋਈ 222

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 3 ਨਵੇਂ ਕੇਸਾਂ ਦੀ ਪੁਸ਼ਟੀ, ਸ਼ਹਿਰ ‘ਚ ਪੀੜਤਾਂ ਦੀ ਗਿਣਤੀ ਹੋਈ 222:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ ਬਾਪੂਧਾਮ ਕਲੋਨੀ ‘ਚ 3 ਹੋਰ ਮਾਮਲਿਆਂ ਨਾਲ ਸ਼ਹਿਰ ਵਿਚ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਗਿਣਤੀ 222 ਹੋ ਗਈ ਹੈ।

ਚੰਡੀਗੜ੍ਹ ‘ਚ ਸ਼ਨੀਵਾਰ ਸਵੇਰੇ ਬਾਪੂਧਾਮ ਕਾਲੋਨੀ ਦੇ 3 ਨਵੇਂ ਮਰੀਜ਼ਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਕੋਰੋਨਾ ਪਾਜ਼ੇਟਿਵ ਪਾਏ ਗਏ ਮਰੀਜ਼ਾਂ ‘ਚੋਂ 17 ਸਾਲਾ ਅਤੇ 32 ਸਾਲਾ ਨੌਜਵਾਨ ਸ਼ਾਮਲ ਹੈ, ਜੋ ਕਿ ਇੱਕੋ ਘਰ ਨਾਲ ਸਬੰਧਿਤ ਹਨ, ਜਦੋਂ ਕਿ ਤੀਜਾ 24 ਸਾਲਾ ਨੌਜਵਾਨ ਉਕਤ 2 ਮਰੀਜ਼ਾਂ ਦਾ ਗੁਆਂਢੀ ਹੈ।

ਹੁਣ ਸ਼ਹਿਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 200 ਨੂੰ ਪਾਰ ਕਰਕੇ 222 ‘ਤੇ ਪੁੱਜ ਗਈ ਹੈ। ਸ਼ਹਿਰ ਦੀ ਬਾਪੂਧਾਮ ਕਾਲੋਨੀ ਕੋਰੋਨਾ ਵਾਇਰਸ ਦਾ ਗੜ੍ਹ ਬਣੀ ਹੋਈ ਹੈ। ਸ਼ਹਿਰ ‘ਚ ਇਸ ਇਲਾਕੇ ‘ਚ ਸਭ ਤੋਂ ਜ਼ਿਆਦਾ ਕੇਸ ਪਾਏ ਗਏ ਹੈ, ਜਿਸ ਕਾਰਨ ਬਾਪੂਧਾਮ ਵਾਸੀਆਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਦੱਸ ਦੇਈਏ ਕਿ ਉਕਤ ਤਿੰਨੇ ਮਰੀਜ਼ ਉਨ੍ਹਾਂ 58 ਲੋਕਾਂ ‘ਚੋਂ ਨਹੀਂ ਹਨ, ਜਿਨ੍ਹਾਂ ਦੇ ਸੈਂਪਲ ਐਤਵਾਰ ਨੂੰ ਲਏ ਗਏ ਹਨ। ਇਨ੍ਹਾਂ 58 ਲੋਕਾਂ ‘ਚੋਂ 31 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂ ਕਿ ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 222 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ ਇਸ ਸਮੇਂ 41 ਐਕਟਿਵ ਕੇਸ ਹਨ।
-PTCNews