ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 5 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਲੋਕਾਂ ‘ਚ ਮਚੀ ਹਫੜਾ -ਦਫੜੀ

Chandigarh reports 5 positive cases of coronavirus
ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 5 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਲੋਕਾਂ 'ਚ ਮਚੀ ਹਫੜਾ -ਦਫੜੀ 

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 5 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਲੋਕਾਂ ‘ਚ ਮਚੀ ਹਫੜਾ -ਦਫੜੀ :ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਭਾਰਤ ‘ਚ ਕੋਰੋਨਾ ਨਾਲ ਜਿਥੇ ਮਰਨ ਵਾਲਿਆਂ ਦੀ ਗਿਣਤੀ 29 ਤੱਕ ਪਹੁੰਚ ਗਈ ਹੈ, ਉਥੇ ਕੋਰਨਾ ਨਾਲ ਪ੍ਰਭਾਵਤ ਲੋਕਾਂ ਦੀ ਗਿਣਤੀ 10071 ਹੋ ਗਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਕੋਰੋਨਾ ਪਾਜ਼ੀਟਿਵ ਕੇਸਾਂ ਵਿੱਚ ਅਚਾਨਕ ਵਾਧਾ ਵੇਖਣ ਨੂੰ ਮਿਲਿਆ ਹੈ।

ਇਸ ਦੌਰਾਨ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਅੱਜ ਪੰਜ ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ।ਚੰਡੀਗੜ੍ਹ ਪ੍ਰਸ਼ਾਸਨ ਅਨੁਸਾਰ ਸੋਮਵਾਰ ਨੂੰ ਇੱਕ ਐਨਆਰਆਈ ਜੋੜੇ ਸਣੇ ਪੰਜ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਵਾਇਰਸ ਦੇ ਕਾਰਨਪਹਿਲਾਂ ਸ਼ਹਿਰ ਵਿੱਚ ਕੋਰੋਨਾ ਪੀੜਤਾਂ ਦੇ 8 ਮਾਮਲੇ ਸਨ ਪਰ ਹੁਣ ਵੱਧ ਕੇ 13 ਹੋ ਗਏ ਹਨ।ਜਿਸ ਤੋਂ ਬਾਅਦ ਚੰਡੀਗੜ੍ਹ ਦੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਦੁਬਈ ਤੋਂ ਚੰਡੀਗੜ੍ਹ ਪਰਤੇ 22 ਸਾਲਾ ਨੌਜਵਾਨ ਦੀ 40 ਸਾਲਾ ਮਾਂ ਅਤੇ ਉਸ ਦੇ ਦੋ ਦੋਸਤਾਂ ਵਿੱਚ ਸੋਮਵਾਰ ਦੇਰ ਸ਼ਾਮ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਤਿੰਨ ਵਿਅਕਤੀਆਂ ਤੋਂ ਇਲਾਵਾ ਕੈਨੇਡਾ ਤੋਂ ਹਾਲ ਹੀ ਵਿੱਚ ਪਰਤੇ ਇੱਕ ਜੋੜੇ ਇੱਕ 32 ਸਾਲਾ ਮਰਦ ਅਤੇ 32 ਸਾਲਾ ਮਹਿਲਾ ਵਿੱਚ ਵੀ ਸੋਮਵਾਰ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਜਿਸ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਇਨ੍ਹਾਂ ਪੰਜ ਮਰੀਜ਼ਾਂ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ -32) ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਕਰਵਾਇਆ ਹੈ।

ਦੱਸਿਆ ਜਾਂਦਾ ਹੈ ਕਿ ਸੈਕਟਰ -30 ਦਾ ਰਹਿਣ ਵਾਲਾ ਕੋਰੋਨਾ ਵਾਇਰਸ ਨਾਲ ਪੀੜਤ ਦੁਬਈ ਤੋਂ ਵਾਪਸ ਆਏ 22 ਸਾਲਾ ਨੌਜਵਾਨ ਦੀ 40 ਸਾਲਾ ਮਾਂ ਵਿੱਚ ਵੀ ਇਸ ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਨੌਜਵਾਨ ਦੇ ਸੰਪਰਕ ਵਿਚ ਆਏ ਉਸ ਦੇ ਦੋ ਦੋਸਤ ਵੀ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਿਲੇ। 23 ਸਾਲਾ ਨੌਜਵਾਨ ਸੈਕਟਰ -29 ਦਾ ਵਸਨੀਕ ਹਨ। ਇਸ 22 ਸਾਲਾ ਨੌਜਵਾਨ ਦੇ ਸੰਪਰਕ ਵਿੱਚ ਆਏ ਕੁੱਲ 81 ਵਿਅਕਤੀਆਂ ਨੂੰ ਵੱਖ ਕੀਤਾ ਗਿਆ ਹੈ।
-PTCNews