Fri, Apr 26, 2024
Whatsapp

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 94

Written by  Shanker Badra -- May 02nd 2020 03:05 PM
ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 94

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 94

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 94:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ 'ਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਚੰਡੀਗੜ੍ਹ 'ਚ ਸ਼ਨੀਵਾਰ ਸਵੇਰੇ ਬਾਪੂਧਾਮ ਕਾਲੋਨੀ 'ਚ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਬਾਪੂਧਾਮ ਕਾਲੋਨੀ 'ਚ ਕੋਰੋਨਾ ਮਰੀਜ਼ਾਂ ਦਾ ਵੱਧਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।ਇਨ੍ਹਾਂ ਮਰੀਜ਼ਾਂ 'ਚ 21 ਸਾਲਾ, 34 ਸਾਲਾ, 30 ਸਾਲਾ, 40 ਸਾਲਾ, 49 ਸਾਲਾ ਅਤੇ 14 ਸਾਲਾ ਲੋਕ ਸ਼ਾਮਲ ਹਨ। ਸ਼ੁੱਕਰਵਾਰ ਤੱਕ ਇਕੱਲੀ ਬਾਪੂਧਾਮ ਕਾਲੋਨੀ 'ਚ ਮਰੀਜ਼ਾਂ ਦੀ ਗਿਣਤੀ 37 ਸੀ, ਜੋ ਕਿ ਹੁਣ ਵੱਧ ਕੇ 43 ਹੋ ਗਈ ਹੈ, ਜੋ ਕਿ ਚੰਡੀਗੜ੍ਹ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 94 ਹੋ ਗਈ ਹੈ। ਚੰਡੀਗੜ੍ਹ ਵਿਚ ਕੋਰੋਨਾ ਪਾਜੀਟਿਵ ਮਰੀਜਾਂ ਦੀ ਗਿਣਤੀ ਨੂੰ ਦੇਖਦਿਆਂ ਸਿਹਤ ਵਿਭਾਗ ਡਾਕਟਰਾਂ ਤੇ ਮੈਡੀਕਲ ਸਟਾਫ ਦੇ ਕਰਮਚਾਰੀਆਂ ਦੀ ਸਿਹਤ ਲਈ ਚਿੰਤਤ ਹੈ ਕਿਉਂਕਿ ਉਹ ਲਗਾਤਾਰ ਇਸ ਵਾਇਰਸ ਦੀ ਲਪੇਟ ਵਿਚ ਆ ਰਹੇ ਹਨ। ਇਸੇ ਅਧੀਨ ਸਿਹਤ ਵਿਭਾਗ ਵਲੋਂ ਫੈਸਲਾ ਕੀਤਾ ਗਿਆ ਹੈ ਕਿ PGI ਵਿਚ ਆਉਣ ਵਾਲੇ ਹਰ ਮਰੀਜ਼ ਦਾ ਕੋਰੋਨਾ ਟੈਸਟ ਕੀਤਾ ਜਾਵੇਗਾ। ਇਸੇ ਲਈ ਪੀ. ਜੀ. ਆਈ. ਵਿਚ ਦੋ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਸਰਜੀਕਲ ਤੇ ਮੈਡੀਸਨ ਦੋ ਹਿੱਸਿਆਂ ਵਿਚ ਹੋਵੇਗਾ। ਸਰਜੀਕਲ ਕਮੇਟੀ ਦੇ ਚੇਅਰਪਰਸਨ ਡੀਨ ਰਿਸਰਚ ਡਾ. ਗੁਰਪ੍ਰੀਤ ਸਿੰਘ ਤੇ ਮੈਡੀਕਲ ਕਮੇਟੀ ਤੋਂ ਗੇਸਟ੍ਰੋ ਦੇ ਹੈੱਡ ਡਾ. ਰਾਕੇਸ਼ ਕੋਚਰ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਉਨ੍ਹਾਂ ਦੀ ਸਿਹਤਯਾਬੀ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾ ਸਕੇ। -PTCNews


Top News view more...

Latest News view more...