ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 8 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 67

By Shanker Badra - April 29, 2020 1:04 pm

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ 8 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 67:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੌਰਾਨ ਬੁੱਧਵਾਰ ਸਵੇਰੇ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ 8 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚੋਂ 7 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਬਾਪੂਧਾਮ ਕਾਲੋਨੀ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਮਰੀਜ਼ਾਂ ਵਿਚ 19 ਸਾਲਾ ਲੜਕੀ, 51 ਸਾਲਾ ਪੁਰਸ਼, 40 ਸਾਲਾ ਪੁਰਸ਼, 65 ਸਾਲਾ ਪੁਰਸ਼, 60 ਸਾਲਾ ਪੁਰਸ਼, 50 ਸਾਲਾ ਪੁਰਸ਼ ਅਤੇ 20 ਸਾਲਾਂ ਦਾ ਇਕ ਨੌਜਵਾਨ ਸ਼ਾਮਲ ਹੈ। ਇਹ ਸਾਰੇ ਮਰੀਜ਼ ਬਾਪੂਧਾਮ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਸੈਕਟਰ -38 ਦੀ ਬਜ਼ੁਰਗ ਔਰਤ ਵੀ ਕਰਾਉਣਾ ਪਾਜ਼ੀਟਿਵ ਪਾਈ ਗਈ ਹੈ।

ਇਸ ਨਵੇਂ ਕੇਸ ਤੋਂ ਬਾਅਦ ਸ਼ਹਿਰ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 67 ਤੱਕ ਪੁੱਜ ਗਈ ਹੈ। ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਪਿਛਲੇ ਸਾਰੇ ਰਿਕਾਰਡ ਤੋੜਦੇ ਹੋਏ 14 ਨਵੇਂ ਪੀੜਤ ਮਰੀਜ਼ ਮਿਲੇ ਸਨ। ਇਸ ਤਰ੍ਹਾਂ ਰੋਜ਼ਾਨਾ ਮਾਮਲਿਆਂ 'ਚ ਵਾਧਾ ਹੋਣ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਤੋਂ ਬਾਅਦ ਸ਼ਹਿਰ ਦੇ ਹਾਟ ਸਪਾਟ ਇਲਾਕਿਆਂ 'ਚ ਪੈਰਾ ਮਿਲਟਰੀ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ 'ਚ ਇਸ ਤੋਂ ਪਹਿਲਾਂ ਵੀ 15 ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਅੱਜ ਦੇ ਕੇਸਾਂ ਨੂੰ ਮਿਲਾ ਕੇ ਬਾਪੂਧਾਮ ਕਾਲੋਨੀ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 22 'ਤੇ ਪੁੱਜ ਗਈ ਹੈ। ਕਾਲੋਨੀ 'ਚ ਕੋਰੋਨਾ ਮਰੀਜ਼ਾਂ ਦਾ ਵੱਧਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇੰਨੇ ਜ਼ਿਆਦਾ ਮਰੀਜ਼ ਆਉਣ ਕਾਰਨ ਬਾਪੂਧਾਮ ਕਾਲੋਨੀ ਕੋਰੋਨਾ ਦਾ ਗੜ੍ਹ ਹੀ ਬਣ ਗਈ ਹੈ।
-PTCNews

adv-img
adv-img