Sun, May 5, 2024
Whatsapp

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

Written by  Joshi -- November 11th 2018 09:20 AM
ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ ਅਕਾਲੀ ਦਲ ਦਫ਼ਤਰ 'ਚ ਚੰਡੀਗੜ੍ਹ ਵਿਖੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰੇ 12 ਵਜੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼ੁਰੂ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਹੋਣੀ ਸ਼ੰਭਵ ਹੈ। ਜਿਵੇ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਵੀ ਚਰਚਾ ਹੋ ਸਕਦੀ ਹੈ, ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ 'ਚ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ – ਇੰਦਰ ਮੋਹਨ ਸਿੰਘ ਇਸ ਮੀਟਿੰਗ ਦੌਰਾਨ ਅਕਾਲੀ ਦਲ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਦੇ ਮਾਮਲੇ ਸਬੰਧੀ ਵੀ ਕਈ ਅਹਿਮ ਫੈਸਲੇ ਲੈਣਗੇ ਅਤੇ ਕਿਸਾਨਾਂ ਦੀ ਰੁਲ ਰਹੀ ਫ਼ਸਲ ਨੂੰ ਮੱਦੇਨਜ਼ਰ ਰੱਖਦਿਆਂ ਕਮੇਟੀ ਵੱਲੋ ਕਿਸਾਨਾਂ ਦੇ ਹੱਕ 'ਚ ਕੋਈ ਵੱਡਾ ਫੈਸਲਾ ਸੁਣਾਉਣ ਦੀ ਉਮੀਦ ਕੀਤੀ ਜਾ ਰਹੀ ਹੈ। —PTC News


Top News view more...

Latest News view more...