ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਐੱਸਆਈਟੀ ਨੇ ਪੌਣਾ ਘੰਟਾ ਕੀਤੀ ਪੁੱਛਗਿੱਛ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਐੱਸਆਈਟੀ ਨੇ ਪੌਣਾ ਘੰਟਾ ਕੀਤੀ ਪੁੱਛਗਿੱਛ:ਚੰਡੀਗੜ੍ਹ : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਵਿਖੇ ਐੱਸਆਈਟੀ ਦੇ ਸਾਹਮਣੇ ਪੇਸ਼ ਹੋਏ ਹਨ।ਇਸ ਦੌਰਾਨ ਬੇਅਦਬੀ ਮਾਮਲਿਆਂ ਅਤੇ ਬਹਿਬਲਕਲਾਂ ਗੋਲੀਕਾਂਡ ਲਈ ਬਣਾਈ ਗਈ ਸਪੈਸ਼ਲ ਇਨਵੇਸਟੀਗੇਸ਼ਨ ਟੀਮ (ਐੱਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਕਰੀਬ ਪੌਣਾ ਘੰਟਾ ਪੁੱਛਗਿੱਛ ਕੀਤੀ ਹੈ।
Sukhbir Singh Badal SIT Quarter hour Inquiries" width="300" height="200" />ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਤਕਰੀਬਨ ਢਾਈ ਵਜੇ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਹੈਡਕੁਆਟਰ ਵਿਸ਼ੇਸ਼ ਜਾਂਚ ਟੀਮ ਕੋਲ ਪੇਸ਼ ਹੋਣ ਲਈ ਪਹੁੰਚੇ ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸੀਨੀਅਰ ਅਕਾਲੀ ਆਗੂ ਆਗੂ ਵੀ ਗਏ ਸਨ ਪਰ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਗਿਆ।
ਦੱਸਣਯੋਗ ਹੈ ਕਿ 11 ਨਵੰਬਰ ਨੂੰ ਐੱਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਸਮਨ ਭੇਜ ਕੇ ਪੁੱਛਗਿੱਛ 'ਚ ਸ਼ਾਮਲ ਹੋਣ ਨੂੰ ਕਿਹਾ ਸੀ।
-PTCNews