Fri, Apr 19, 2024
Whatsapp

ਮੁਲਾਜ਼ਮਾਂ ਦੇ ਹੱਕ 'ਚ ਨਿੱਤਰੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ

Written by  Joshi -- November 12th 2018 12:18 PM -- Updated: November 12th 2018 12:19 PM
ਮੁਲਾਜ਼ਮਾਂ ਦੇ ਹੱਕ 'ਚ ਨਿੱਤਰੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ

ਮੁਲਾਜ਼ਮਾਂ ਦੇ ਹੱਕ 'ਚ ਨਿੱਤਰੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ

ਮੁਲਾਜ਼ਮਾਂ ਦੇ ਹੱਕ 'ਚ ਨਿੱਤਰੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ,ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਲੀ ਦੀ ਪ੍ਰੈਸ ਵਾਰਤਾ ਹੋਈ।ਜਿਸ ਦੌਰਾਨ ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੇ ਤੰਗ ਕਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦਾ ਮਾਹੌਲ ਵਿਗੜਿਆ ਹੋਇਆ ਹੈ। ਇਸ ਮੌਕੇ ਉਹਨਾਂ ਨੇ ਵੱਖ-ਵੱਖ ਮੁੱਦਿਆਂ 'ਤੇ ਗੱਲ ਕੀਤੀ। ਢੀਂਡਸਾ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਵੀ ਨਿਤਰਦੇ ਹੋਏ ਦਿਖਾਏ ਦਿੱਤੇ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ। ਉਹਨਾਂ ਦੀਆਂ ਤਨਖਾਹਾਂ ਨਹੀਂ ਦੇ ਰਹੀ ਅਤੇ ਖਜ਼ਾਨੇ ਖਾਲੀ ਹੋਣ ਦੀ ਗੱਲ ਕਹਿ ਰਹੀ ਹੈ, ਪਰ ਅਜਿਹਾ ਕੁਝ ਵੀ ਨਹੀਂ ਪੰਜਾਬ ਸਰਕਾਰ ਜਾਣ-ਬੁਝ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਅਕਾਲੀ ਦਲ ਦੁਆਰਾ ਕੱਢੀਆਂ ਅਸਾਮੀਆਂ 'ਤੇ ਸਰਕਾਰ ਮੁਲਾਜ਼ਮਾਂ ਨੂੰ ਭਰਤੀ ਕੀਤਾ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮਾਲੀ ਹਾਲਤ ਕੈਪਟਨ ਦੀਆਂ ਗਲਤ ਨੀਤੀਆਂ ਕਾਰਨ ਵਿਗੜੇ ਹਨ। ਹੋਰ ਪੜ੍ਹੋ: ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨਾਲ ਮੌਤ ਤੋਂ ਬਾਅਦ ਵੀ ਠੱਗੀ :ਵਲਟੋਹਾ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਚੋਣਾਂ ਦੇ ਮੌਕੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਅਜੇ ਕਿਧਰੇ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ, ਭਾਵੇ ਗੱਲ ਕਿਸਾਨਾਂ ਦੀ ਕੀਤੀ ਜਾਵੇ ਜਾ ਵਿਦਿਆਰਥੀਆਂ ਜਾ ਫਿਰ ਅਧਿਆਪਕਾਂ ਦੀ ਅਜੇ ਤੱਕ ਪੰਜਾਬ ਸਰਕਾਰ ਕੋਈ ਵਾਅਦਾ ਪੂਰਾ ਨਹੀਂ ਕੀਤਾ, ਸਰਕਾਰ ਰੋਜਗਾਰ ਮੇਲੇ ਲਗਾ ਕੇ ਲੋਕਾਂ ਦੀਆਂ ਭਾਵਨਾਵਾਂ ਠੇਸ ਪਹੁੰਚਾ ਰਹੀ ਹੈ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਵੀ ਗੱਲ ਕਹੀ। —PTC News


Top News view more...

Latest News view more...