Tue, Apr 30, 2024
Whatsapp

ਚੰਡੀਗੜ੍ਹ: ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਜ਼ਾਹਰਾ

Written by  Jashan A -- January 16th 2020 11:09 AM -- Updated: January 16th 2020 11:16 AM
ਚੰਡੀਗੜ੍ਹ: ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਜ਼ਾਹਰਾ

ਚੰਡੀਗੜ੍ਹ: ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਜ਼ਾਹਰਾ

ਚੰਡੀਗੜ੍ਹ: ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਮੁਜ਼ਾਹਰਾ,ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਵੇਗੀ। SAD Protestਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਲਈ ਸਦਨ ਦੇ ਬਾਹਰ ਪਹੁੰਚੇ, ਜਿਥੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਹੋਰ ਪੜ੍ਹੋ: ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਹੱਲਾ-ਬੋਲ , ਵੱਡੀ ਗਿਣਤੀ 'ਚ ਪਹੁੰਚੇ ਲੋਕ (ਤਸਵੀਰਾਂ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ 'ਚ ਛੁਣ-ਛਣੇ ਫੜ੍ਹ ਕੇ ਪੰਜਾਬ ਸਰਕਾਰ ਨੂੰ ਘਰ ਘਰ ਨੌਕਰੀ ਦੇਣ ਵਾਅਦੇ, ਮੋਬਾਈਲ ਫ਼ੋਨ ਦੇ ਵਾਅਦੇ ਅਤੇ ਕਿਸਾਨਾਂ ਕਰਜ਼ਾ ਮੁਆਫੀ ਦੇ ਵਾਅਦੇ ਯਾਦ ਕਰਾਏ। SAD Protestਇਸ ਮੌਕੇ ਅਕਾਲੀ ਦਲ ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਤੰਜ ਕਸੇ ਤੇ ਲੋਕਾਂ ਦੇ ਵਾਅਦਿਆਂ ਤੋਂ ਭੱਜਣ ਦਾ ਇਲਜ਼ਾਮ ਵੀ ਲਗਾਇਆ। ਅਕਾਲੀ ਦਲ ਦੇ ਵਿਧਾਇਕਾਂ ਨੇ ਮੁਲਾਜ਼ਮ ਮੰਗਾਂ ਦੀ ਆਵਾਜ਼ ਵੀ ਉਠਾਈ ਤੇ ਮੰਗ ਕੀਤੀ ਕਿ ਬਿਜਲੀ ਦੇ ਮੁੱਦੇ ਉੱਪਰ ਹੋਏ ਘਪਲੇ ਦੀ ਜਾਂਚ ਕਰਵਾਈ ਜਾਵੇ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News


Top News view more...

Latest News view more...