Tue, Dec 23, 2025
Whatsapp

ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

Reported by:  PTC News Desk  Edited by:  Joshi -- November 05th 2018 05:04 PM -- Updated: November 05th 2018 05:16 PM
ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ,ਚੰਡੀਗੜ੍ਹ: ਪਿਛਲੇ ਦਿਨੀ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ ਦੁਆਰਾ ਸੁਖਬੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੂਰੀ ਅਕਾਲੀ ਦਲ ਪਾਰਟੀ ਨੇ ਰੋਸ ਜਤਾਉਂਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ। ਇਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦੇ ਹੋਰ ਦਿੱਗਜ਼ ਨੇਤਾ ਨੇ ਸਿਰਕਤ ਕੀਤੀ। ਜਿਸ ਦੌਰਾਨ ਇਸ ਪ੍ਰਦਰਸ਼ਨ ਵਿੱਚ ਮਨਤਾਰ ਸਿੰਘ ਬਰਾੜ, ਬਲਵਿੰਦਰ ਸਿੰਘ ਭੂੰਦੜ, ਬੀਬੀ ਜਾਗੀਰ ਕੌਰ ਅਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ। protestਇਸ ਪ੍ਰਦਰਸ਼ਨ ਦੌਰਾਨ ਉਹਨਾਂ ਨੂੰ ਰਸਤੇ ਵਿੱਚ ਰੋਕਣ ਦੀ ਕੋਸ਼ਿਸ ਕੀਤੀ ਗਈ, ਅਤੇ ਪੁਲਸ ਨੇ ਉਨ੍ਹਾਂ ਨੂੰ ਰਸਤੇ 'ਚ ਹੀ ਹਿਰਾਸਤ 'ਚ ਲੈ ਲਿਆ ਅਤੇ ਸਭ ਨੂੰ ਸੈਕਟਰ-3 ਦੇ ਪੁਲਸ ਥਾਣੇ ਵਿਖੇ ਨਜ਼ਰਬੰਦ ਕੀਤਾ ਗਿਆ।ਇਸ ਦੌਰਾਨ ਪ੍ਰਦਰਸ਼ਨਕਾਰੀ ਚੰਡੀਗੜ੍ਹ ਪੁਲਿਸ ਵਲੋਂ ਲਾਏ ਬੈਰੀਕੇਡਸ ਤੋੜਦੇ ਹੋਏ ਅਕਾਲੀ ਆਗੂ ਅੱਗੇ ਵੀ ਵਧ ਗਏ ਅਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। sadਪ੍ਰਦਰਸ਼ਨ ਦੌਰਾਨ ਅਕਾਲੀ ਦਲ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਜਲਦ ਤੋਂ ਜਲਦ ਸਿੱਖ ਕੌਮ ਤੋਂ ਮੁਆਫੀ ਮੰਗਣ ਅਤੇ ਇਸ ਗੁਨਾਹ ਪਿੱਛੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਇਸ ਬਾਰੇ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਅਕਾਲੀ ਦਲ ਵਲੋਂ ਸ਼ੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। —PTC News


Top News view more...

Latest News view more...

PTC NETWORK
PTC NETWORK