ਚੰਡੀਗੜ੍ਹ ਦੇ ਸੈਕਟਰ 17 'ਚ ਸ਼ਰੇਆਮ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ

By Jashan A - September 04, 2019 7:09 pm

ਚੰਡੀਗੜ੍ਹ ਦੇ ਸੈਕਟਰ 17 'ਚ ਸ਼ਰੇਆਮ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ,ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 17 'ਚ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦੋਂ ਇਥੇ ਨ ਨਕਾਬਪੋਸ਼ਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦਕਿ ਇਕ ਹੋਰ ਨੌਜਵਾਨ ਜ਼ਖਮੀ ਹੋ ਗਿਆ।

Firingਦੱਸਿਆ ਜਾ ਰਿਹਾ ਹੈ ਕਿ ਤੇਜਿੰਦਰ ਨਾਮ ਦਾ ਇਕ ਨੌਜਵਾਨ ਆਪਣੇ ਦੋਸਤ ਨਾਲ ਅਲਟੋ ਕਾਰ ਵਿਚ ਸੈਕਟਰ 17 ਦੀ ਅਦਾਲਤ ਦੇ ਕੋਲ ਪਾਰਕਿੰਗ ਵਿਚ ਬੈਠਾ ਸੀ। ਇਸ ਦੌਰਾਨ ਤਿੰਨ ਨਕਾਬਪੋਸ਼ਾਂ ਨੇ ਉਨ੍ਹਾਂ ਦੋਵਾਂ ਉਤੇ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਦੌੜ ਗਏ।

ਹੋਰ ਪੜ੍ਹੋ:ਅੰਮ੍ਰਿਤਸਰ 'ਚ ਬੇਖੌਫ ਲੁਟੇਰੇ, ATM 'ਚ ਵੜ੍ਹ ਕੇ ਬਜ਼ੁਰਗ ਤੋਂ ਲੁੱਟੇ 35000

Firingਮੌਕੇ 'ਤੇ ਪੁੱਜੀ ਪੁਲਸ ਵਲੋਂ ਤੁਰੰਤ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਤੇਜਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

adv-img
adv-img