Thu, Apr 18, 2024
Whatsapp

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਚਰਚਾ ਸੰਭਵ

Written by  Jashan A -- June 26th 2019 08:22 AM
ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਚਰਚਾ ਸੰਭਵ

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਚਰਚਾ ਸੰਭਵ

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ 'ਤੇ ਚਰਚਾ ਸੰਭਵ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਵੱਲੋਂ ਅੱਜ ਮੀਟਿੰਗ ਬੁਲਾਈ ਗਈ ਹੈ।ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ 'ਚ ਹੋਵੇਗੀ। ਇਸ ਮੀਟਿੰਗ 'ਚ ਸਾਂਸਦ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਨੇਤਾ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ ਦਲਜੀਤ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰ ਵੀ ਮੌਜੂਦ ਰਹਿਣਗੇ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ 'ਚ ਪਾਰਟੀ ਦੀ ਮਜ਼ਬੂਤੀ ਸਬੰਧੀ ਕਈ ਫੈਸਲੇ ਲੈ ਜਾਣਗੇ। ਉਥੇ ਹੀ ਜੋ ਅੱਜ ਕੱਲ੍ਹ ਸਾਡੇ ਪੰਜਾਬ 'ਚ ਹੋ ਰਿਹਾ ਹੈ। ਪੰਜਾਬ ਦੀ ਅਮਨ ਅਤੇ ਸ਼ਾਂਤੀ ਵਿਗੜਦੀ ਜਾ ਰਹੀ ਹੈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਇਸ ਮੀਟਿੰਗ 'ਚ ਪੰਜਾਬ ਦੀ ਕਾਨੂੰਨ ਵਿਵਸਥਾ ਸਣੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਸੰਭਵ ਹੈ। -PTC News


Top News view more...

Latest News view more...