Sun, Apr 28, 2024
Whatsapp

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

Written by  Jashan A -- March 13th 2019 08:37 AM
ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ,ਚੰਡੀਗੜ੍ਹ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਮਗਰੋਂ ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਿਸ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਵੱਖ ਵੱਖ ਪਾਰਟੀਆਂ ਵੱਲੋਂ ਲੋਕ ਸਭਾ ਚੋਣ ਮੈਦਾਨ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੰਡੀਗੜ੍ਹ 'ਚ ਵਰਕਿੰਗ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀ ਜਾਵੇਗੀ, ਜਿਸ 'ਚ ਆਉਣ ਵਾਲੀਆਂ ਅਗਾਮੀ ਚੋਣਾਂ ਨੂੰ ਲੈ ਕਈ ਫੈਸਲੇ ਵੀ ਲੈ ਜਾ ਸਕਦੇ ਹਨ।ਉਥੇ ਹੀ ਬੈਠਕ 'ਚ ਲੋਕ ਸਭਾ ਉਮੀਦਵਾਰਾਂ ਦੇ ਨਾਮ ਐਲਾਨੇ ਜਾਣ ਦੀ ਵੀ ਸੰਭਾਵਨਾ ਹੈ। ਦੱਸ ਦੇਈਏ ਕਿ ਬੀਤੇ ਦਿਨ ਤਰਨਤਾਰਨ 'ਚ ਵਰਕਿੰਗ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਪਹਿਲੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। -PTC News


Top News view more...

Latest News view more...