Advertisment

ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ

author-image
Jashan A
Updated On
New Update
ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ
Advertisment
ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ,ਚੰਡੀਗੜ੍ਹ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਮਗਰੋਂ ਪੰਜਾਬ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਿਸ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਵੱਖ ਵੱਖ ਪਾਰਟੀਆਂ ਵੱਲੋਂ ਲੋਕ ਸਭਾ ਚੋਣ ਮੈਦਾਨ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। publive-imageਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਚੰਡੀਗੜ੍ਹ 'ਚ ਵਰਕਿੰਗ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀ ਜਾਵੇਗੀ, ਜਿਸ 'ਚ ਆਉਣ ਵਾਲੀਆਂ ਅਗਾਮੀ ਚੋਣਾਂ ਨੂੰ ਲੈ ਕਈ ਫੈਸਲੇ ਵੀ ਲੈ ਜਾ ਸਕਦੇ ਹਨ।ਉਥੇ ਹੀ ਬੈਠਕ 'ਚ ਲੋਕ ਸਭਾ ਉਮੀਦਵਾਰਾਂ ਦੇ ਨਾਮ ਐਲਾਨੇ ਜਾਣ ਦੀ ਵੀ ਸੰਭਾਵਨਾ ਹੈ। publive-imageਦੱਸ ਦੇਈਏ ਕਿ ਬੀਤੇ ਦਿਨ ਤਰਨਤਾਰਨ 'ਚ ਵਰਕਿੰਗ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਪਹਿਲੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ। -PTC News-
shiromani-akali-dal punjabi-news latest-punjabi-news news-in-punjabi latest-shiromani-akali-dal-news shiromani-akali-dal-news
Advertisment

Stay updated with the latest news headlines.

Follow us:
Advertisment