ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ MLA ਹੋਸਟਲ ਪਹੁੰਚੀ SIT ਟੀਮ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਅੱਜ ਐੱਸ.ਆਈ.ਟੀ. ਸਾਹਮਣੇ ਪੇਸ਼ ਹੋਣਗੇ। ਇਸ ਦੇ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ ਐੱਸ.ਆਈ.ਟੀ. ਟੀਮ ਚੰਡੀਗੜ੍ਹ ਵਿਖੇ MLA ਹੋਸਟਲ ਪਹੁੰਚ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਭਾਵੇਂ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਹੈ ਪਰ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਪਰ ਸਿਆਸਤ ਨਹੀਂ ਹੋਣੀ ਚਾਹੀਦੀ।
[caption id="attachment_508812" align="aligncenter" width="700"]
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ MLA ਹੋਸਟਲ ਪਹੁੰਚੀ SIT ਟੀਮ[/caption]
ਪੜ੍ਹੋ ਹੋਰ ਖ਼ਬਰਾਂ : ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਦੁਬਾਰਾ ਪੋਸਟਮਾਰਟਮ ਲਈ ਲਿਆਂਦਾ PGI
Parkash Singh Badal : ਦਰਅਸਲ 'ਚ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਐੱਸਆਈਟੀ (SIT) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਜਿਸ ਤੋਂ ਮਗਰੋਂ ਪ੍ਰਕਾਸ਼ ਸਿੰਘ ਬਾਦਲ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਪੁੱਛਗਿੱਛ ਨੂੰ ਮੁਲਤਵੀ ਕਰਨ ਲਈ ਚਿੱਠੀ ਲਿਖੀ ਸੀ। ਜਿਸ ਦੇ ਚੱਲਦਿਆਂ ਪ੍ਰਕਾਸ਼ ਸਿੰਘ ਬਾਦਲ ਅੱਜ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ 4 ’ਚ ਸਥਿਤ ਆਪਣੇ ਸਰਕਾਰੀ ਰਿਹਾਇਸ਼ ’ਤੇ ਐੱਸ. ਆਈ.ਟੀ. ਸਾਹਮਣੇ ਪੇਸ਼ ਹੋਣਗੇ।
[caption id="attachment_508809" align="aligncenter" width="700"]
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ MLA ਹੋਸਟਲ ਪਹੁੰਚੀ SIT ਟੀਮ[/caption]
Parkash Singh Badal : ਸ.ਪ੍ਰਕਾਸ਼ ਸਿੰਘ ਬਾਦਲ (Parkash Singh Badal) ਚੰਡੀਗੜ੍ਹ ਦੇ ਸੈਕਟਰ 4 'ਚ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਚ ਰਹਿ ਰਹੇ ਹਨ। ਜਿਥੇ ਉਹ ਐੱਸਆਈਟੀ (SIT) ਦੇ ਸਾਹਮਣੇ ਪੇਸ਼ ਹੋ ਕੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਕਹਿਣਾ ਕਿ ਉਨ੍ਹਾਂ ਦੀ ਸਿਹਤ ਅਜੇ ਵੀ ਠੀਕ ਨਹੀਂ ਹੈ ਪਰ ਫਿਰ ਵੀ ਉਹ ਕਾਨੂੰਨ ਦੀ ਪਾਲਣਾ ਕਰਦੇ ਹੋਏ ਐੱਸਆਈਟੀ (SIT) ਅੱਗੇ ਪੇਸ਼ ਹੋਣਗੇ।
[caption id="attachment_508810" align="aligncenter" width="700"]
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ MLA ਹੋਸਟਲ ਪਹੁੰਚੀ SIT ਟੀਮ[/caption]
ਪੜ੍ਹੋ ਹੋਰ ਖ਼ਬਰਾਂ : ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ
ਦੱਸ ਦੇਈਏ ਕਿ ਐਸਆਈਟੀ (SIT) ਨੇ 16 ਜੂਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜੇ ਸਨ ਪਰ ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਇਸ ਦਿਨ ਪੇਸ਼ ਨਹੀਂ ਹੋ ਸਕੇ। ਉਥੇ ਹੀ ਉਨ੍ਹਾਂ ਵੱਲੋਂ 14 ਜੂਨ ਨੂੰ ਐੱਸਆਈਟੀ (SIT) ਦੇ ਮੁਖੀ ਨੂੰ ਚਿੱਠੀ ਲਿਖੀ ਸੀ ਕਿ ਉਹਨਾਂ ਦੀ ਸਿਹਤ ਠੀਕ ਨਹੀਂ ਹੈ ਤੇ ਡਾਕਟਰਾਂ ਨੇ ਉਹਨਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਉਹਨਾਂ ਨੇ ਲਿਖਿਆ ਸੀ ਕਿ ਜਦੋਂ ਹੀ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਜਾਵੇਗਾ ਤਾਂ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।
Parkash Singh Badal । Kotkapura firing case। Special Investigation Team
-PTCNews