Advertisment

ਦਲਿਤ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਕੀਤਾ ਘਿਰਾਓ

author-image
Shanker Badra
Updated On
New Update
ਦਲਿਤ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਕੀਤਾ ਘਿਰਾਓ
Advertisment
ਦਲਿਤ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਕੀਤਾ ਘਿਰਾਓ:ਲਹਿਰਾਗਾਗਾ : ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਬੀਤੇ ਦਿਨੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਪਿਸ਼ਾਬ ਪੀਣ ਲਈ ਮਜਬੂਰ ਕੀਤਾ ਸੀ। ਜਿਸ ਮਗਰੋਂ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਸ਼ਨੀਵਾਰ ਨੂੰ ਇਲਾਜ਼ ਦੌਰਾਨ ਮੌਤ ਹੋ ਗਈ ਸੀ। ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਤੋਂ ਬਾਅਦ ਸਥਾਨਕ ਨਿਵਾਸੀਆਂ ’ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ChangaliWala Dalit man beaten Case : Rajinder Kaur Bhattal kothi Front Protest ਦਲਿਤ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਕੀਤਾ ਘਿਰਾਓ ਇਸ ਦੌਰਾਨ ਵੱਖ -ਵੱਖ ਜਥੇਬੰਦੀਆਂ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਅੱਜ ਸਵੇਰੇ ਸੁਨਾਮ-ਲਹਿਰਾਗਾਗਾ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਹੁਣ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਓਥੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਦੇ ਨਾਲ ਧੱਕਾ -ਮੁੱਕੀ ਵੀ ਹੋਈ ਹੈ। ਇਸਦੇ ਨਾਲ ਹੀ ਉਸਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੇ ਨਾਲ ਪ੍ਰਦਰਸ਼ਨਕਾਰੀਆਂ ਦੁਆਰਾ ਸਰਕਾਰੀ ਨੌਕਰੀ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ChangaliWala Dalit man beaten Case : Rajinder Kaur Bhattal kothi Front Protest ਦਲਿਤ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਕੀਤਾ ਘਿਰਾਓ ਉਥੇ ਹੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ ,ਕਿਉਂਕਿ ਜਗਮੇਲ ਦੇ ਤਿੰਨ ਬੱਚੇ ਹਨ ਅਤੇ ਜੋ ਅਜੇ ਵੀ ਬਹੁਤ ਛੋਟੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਆਪਣਾ ਅੰਦੋਲਨ ਹੋਰ ਵੀ ਤੇਜ਼ ਕਰਨਗੇ। ਪਰਿਵਾਰਕ ਮੈਂਬਰਾਂ ਨੇ ਹਾਲੇ ਤੱਕ ਪੀਜੀਆਈ ਤੋਂ ਜਗਮੇਲ ਸਿੰਘ ਦੀ ਮ੍ਰਿਤਕ ਦੇਹ ਨਹੀਂ ਲਈ ਹੈ ਅਤੇ ਪੀੜਤ ਪਰਿਵਾਰ ਪੀਜੀਆਈ 'ਚ ਧਰਨੇ 'ਤੇ ਬੈਠਾ ਹੈ। ChangaliWala Dalit man beaten Case : Rajinder Kaur Bhattal kothi Front Protest ਦਲਿਤ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਕੀਤਾ ਘਿਰਾਓ ਜ਼ਿਕਰਯੋਗ ਹੈ ਕਿ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ ਪਿੰਡ ਦੇ ਕੁਝ ਵਿਅਕਤੀਆਂ ਨੇ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ ,ਜਿੱਥੇ ਇਨਫੈਕਸ਼ਨ ਵਧਣ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਦਿੱਤੀਆਂ ਗਈਆਂ ਸਨ ਪਰ ਸ਼ਨੀਵਾਰ ਨੂੰ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment