ਗਰਮੀ ਕਾਰਨ ਆਂਗਨਵਾੜੀ ਸੈਂਟਰਾਂ ਦਾ ਬਦਲਿਆ ਸਮਾਂ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਤਾਂ ਬਦਲ ਦਿੱਤਾ ਸੀ ਪਰ ਆਂਗਨਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਸੀ, ਜਿਸ ਕਾਰਨ ਆਂਗਨਵਾੜੀ ਵਰਕਰਾਂ ਵਿੱਚ ਭਾਰੀ ਰੋਸ ਸੀ। ਜਥੇਬੰਦੀ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਸੀ ਕਿ ਵਧ ਰਹੀ ਗਰਮੀ ਨੂੰ ਦੇਖਦਿਆਂ ਹੋਇਆਂ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਪਰ ਆਂਗਣਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਗਰਮੀ ਨੂੰ ਦੇਖਦਿਆਂ ਹੋਇਆਂ ਜੇ ਸਮੇਂ ਦੀ ਤਬਦੀਲੀ ਨਹੀਂ ਕੀਤੀ ਤਾਂ ਮਜਬੂਰਨ ਸੰਘਰਸ਼ ਸ਼ੁਰੂ ਕਰਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਅੱਤ ਦੀ ਗਰਮੀ ਵਿੱਚ ਬੱਚੇ ਆਉਣ ਲਈ ਮਜਬੂਰ ਹਨ ਅਤੇ ਪੰਜਾਬ ਵਿੱਚ ਕਈ ਆਂਗਨਵਾੜੀ ਸੈਂਟਰਾਂ ਵਿੱਚ ਪੱਖੇ ਵੀ ਨਹੀਂ ਹਨ ਜਿਸ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਆਯੂਸ਼ਮਾਨ ਸਿਹਤ ਬੀਮਾ ਤਹਿਤ ਪ੍ਰਾਈਵੇਟ ਹਸਪਤਾਲਾਂ 'ਚ ਮੁੜ ਸ਼ੁਰੂ ਹੋਵੇਗਾ ਇਲਾਜ