Advertisment

ਰਿਟਾ. ਜਸਟਿਸ ਰਣਜੀਤ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅਰਜ਼ੀ ਹੋਈ ਖਾਰਿਜ

author-image
Jashan A
Updated On
New Update
ਰਿਟਾ. ਜਸਟਿਸ ਰਣਜੀਤ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅਰਜ਼ੀ ਹੋਈ ਖਾਰਿਜ
Advertisment
ਚੰਡੀਗੜ੍ਹ: ਰਿਟਾ. ਜਸਟਿਸ ਰਣਜੀਤ ਸਿੰਘ ਨੂੰ ਹਾਈਕੋਰਟ ਤੋਂ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਅੱਜ ਹਾਈਕੋਰਟ ਨੇ ਰਣਜੀਤ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਖਿਲਾਫ ਪਾਈ ਅਪਰਾਧਿਕ ਸ਼ਿਕਾਇਤ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਦੁਆਰਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 'ਅਪਮਾਨਜਨਕ ਅਤੇ ਮਾਣਹਾਨੀ' ਵਾਲੀ ਬਿਆਨਬਾਜ਼ੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਰਜ ਕੀਤੀ ਸੀ। ਹੋਰ ਪੜ੍ਹੋ: ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਦਾਅਵਾ ਕੀਤਾ ਸੀ ਕਿ ਬਾਦਲ ਅਤੇ ਮਜੀਠੀਆ, ਦੋਵਾਂ ਨੇ ਉਨ੍ਹਾਂ ਖਿਲਾਫ ਅਤੇ ਉਨ੍ਹਾਂ ਦੁਆਰਾ ਬੇਅਦਬੀ ਮਾਮਲੇ 'ਤੇ ਚੱਲ ਰਹੀ ਜਾਂਚ ਨੂੰ ਬਦਨਾਮ ਕਰਨ ਦੇ ਇਰਾਦੇ ਨਾਲ ਅਪਮਾਨਜਨਕ ਬਿਆਨ ਦਿੱਤੇ ਸਨ। -PTC News-
high-court sukhbir-singh-badal punjabi-news changigarh
Advertisment

Stay updated with the latest news headlines.

Follow us:
Advertisment