ਦਿੱਲੀ ਦੇ ਮੁੱਖ ਮੰਤਰੀ 'ਤੇ ਭੜਕੇ ਚੰਨੀ: ਕੌਣ ਹੈ ਕੇਜਰੀਵਾਲ, ਕਿੱਥੋਂ ਆਇਆ ਪੰਜਾਬ 'ਤੇ ਪੰਜਾਬ 'ਤੇ ਕਬਜਾ.......
ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ 'ਚ ਕੁਝ ਹੀ ਸਮਾਂ ਬਚਿਆ ਹੈ। ਅਜਿਹੇ 'ਚ ਬਿਆਨਬਾਜ਼ੀ ਦਾ ਦੌਰ ਤੇਜ਼ ਹੋਣ ਲੱਗਾ ਹੈ। ਸੀਐਮ ਚੰਨੀ ਲਗਾਤਾਰ 'ਆਪ' ਮੁਖੀ ਅਰਵਿੰਦ ਕੇਜਰੀਵਾਲ 'ਤੇ ਜ਼ੁਬਾਨੀ ਹਮਲੇ ਕਰ ਰਹੇ ਹਨ। ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਚੰਨੀ ਨੇ ਕਿਹਾ ਕਿ ਕੇਜਰੀਵਾਲ ਕੌਣ ਹੈ, ਕਿੱਥੋਂ ਆਇਆ ਹੈ। ਕੇਜਰੀਵਾਲ ਹਰ ਗੱਲ 'ਤੇ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਤੋਂ ਆ ਕੇ ਪੰਜਾਬ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ, ਜੋ ਵਾਅਦੇ ਉਹ ਪੰਜਾਬ ਵਿੱਚ ਕਰ ਰਹੇ ਹਨ, ਉਹ ਪਹਿਲਾਂ ਦਿੱਲੀ ਵਿੱਚ ਪੂਰੇ ਕਰਨ।
ਮੁੱਖ ਮੰਤਰੀ ਚੰਨੀ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਦੋਂ ਕਿ ਗੋਆ ਵਿੱਚ ਵੀ 5000 ਰੁਪਏ ਭੱਤਾ ਦੇਣ ਦਾ ਵਾਅਦਾ ਕੀਤਾ ਗਿਆ ਹੈ।
ਚੰਡੀਗੜ੍ਹ ਰੋਡ 'ਤੇ ਰਵਿਦਾਸ ਆਡੀਟੋਰੀਅਮ, ਵਪਾਰਕ ਅਤੇ ਪ੍ਰਦਰਸ਼ਨੀ ਕੇਂਦਰ ਅਤੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ, ਬੇਅਦਬੀ, ਸਿੰਚਾਈ ਘੁਟਾਲੇ ਜਾਂ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਵਿੱਚ ਸ਼ਾਮਲ ਵਿਅਕਤੀਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਬਣਦੀ ਸਜ਼ਾ ਦਿੱਤੀ ਜਾਵੇਗੀ।
-PTC News