Tue, Sep 22, 2026
Whatsapp

ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਅੱਜ ਪੇਸ਼ੀ, ਰੈਗੂਲਰ ਬੇਲ 'ਤੇ ਹੋਵੇਗੀ ਸੁਣਵਾਈ

Reported by:  PTC News Desk  Edited by:  Pardeep Singh -- April 20th 2022 10:14 AM
ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਅੱਜ ਪੇਸ਼ੀ, ਰੈਗੂਲਰ ਬੇਲ 'ਤੇ ਹੋਵੇਗੀ ਸੁਣਵਾਈ

ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਅੱਜ ਪੇਸ਼ੀ, ਰੈਗੂਲਰ ਬੇਲ 'ਤੇ ਹੋਵੇਗੀ ਸੁਣਵਾਈ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀ ਅੱਜ ਅਦਾਲਤ ਵਿੱਚ ਪੇਸ਼ੀ ਹੋਵੇਗੀ। ਅਦਾਲਤ ਵਿੱਚ ਰੈਗੂਲਰ ਬੇਲ ਉੱਤੇ ਸੁਣਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਈਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ  ਸੀ ਅਤੇ ਹੁਣ ਉਹ ਕਪੂਰਥਲਾ ਦੀ  ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਈਡੀ ਨੇ (ਆਈਪੀਸੀ) ਦੀ ਧਾਰਾ 379, 420, 465, 467, 468 ਅਤੇ 471 ਅਤੇ ਧਾਰਾ 21 (1) ਅਤੇ 4 ਦੇ ਤਹਿਤ ਸ਼ਹੀਦ ਭਗਤ ਸਿੰਘ ਨਗਰ ਥਾਣੇ ਵਿੱਚ ਦਰਜ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ। ਇਹ ਵੀ ਪੜ੍ਹੋ:Netflix ਦੀ 10 ਸਾਲਾਂ ਵਿੱਚ ਪਹਿਲੀ ਵਾਰ ਗਾਹਕਾਂ ਨੇ ਵੱਡੀ ਗਿਣਤੀ 'ਚ ਛੱਡੀ subscribers  -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK