ਮੁੱਖ ਖਬਰਾਂ

ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਕੋਰਟ ਨੇ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ

By Pardeep Singh -- February 11, 2022 2:41 pm -- Updated:February 11, 2022 2:41 pm

ਜਲੰਧਰ: ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਸੈਸ਼ਨ ਕੋਰਟ ਨੇ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੋਰਟ ਨੇ ਆਦੇਸ਼ ਦਿੱਤੇ ਹਨ ਕਿ 14 ਦਿਨ ਬਾਅਦ ਮਾਮਲੇ ਉੱਤੇ ਸੁਣਵਾਈ ਹੋਵੇਗੀ।

ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਕੋਰਟ ਨੇ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ

ਕੋਰਟ ਵਿੱਚ ਈਡੀ ਵੱਲੋਂ ਸੱਤ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਕੋਰਟ ਨੇ ਈਡੀ ਦੀ ਰਿਮਾਂਡ ਐਪਲੀਕੇਸ਼ਨ ਨੂੰ ਖਾਰਜ ਕਰਦੇ ਹੋਏ ਭੁਪਿੰਦਰ ਸਿੰਘ ਹਨੀ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ 14 ਦਿਨ ਬਾਅਦ ਮਾਮਲੇ ਦੀ ਸੁਣਵਾਈ  ਹੋਵੇਗੀ।

ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕਰਨ ਦਾ ਐਲਾਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਕਾਰੋਬਾਰੀ ਸਹਿਯੋਗੀ।

ਦਰਜ FIR ਵਿੱਚ ਦੱਸਿਆ ਗਿਆ ਹੈ ਕਿ ਮਾਈਨਿੰਗ ਵਿਭਾਗ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਟੀਮ ਨੇ 7 ਮਾਰਚ 2018 ਨੂੰ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਸਟੇਸ਼ਨ ਵਿੱਚ ਮਿਲੀ ਸ਼ਿਕਾਇਤ ਦੇ ਆਧਾਰ ਉੱਤੇ ਨਜਾਇਜ਼ ਰੇਤ ਦੀ ਅਚਨਚੇਤ ਚੈਕਿੰਗ ਕੀਤੀ ਸੀ। ਇਸ ਦੌਰਾਨ ਕਈ ਟਰੱਕ, ਟਿੱਪਰ, ਜੇਸੀਬੀ ਮਸ਼ੀਨਾਂ ਨੂੰ ਕਬਜੇ ਵਿੱਚ ਲਿਆ ਸੀ।

ਇਹ ਵੀ ਪੜ੍ਹੋ:ਅੰਬਿਕਾ ਸੋਨੀ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ: ਸੁਨੀਲ ਜਾਖੜ

-PTC News

  • Share