ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਕਿਸਾਨ, ਸੋਗ ‘ਚ ਡੁੱਬਿਆ ਪਰਿਵਾਰ

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਕਿਸਾਨ, ਸੋਗ ‘ਚ ਡੁੱਬਿਆ ਪਰਿਵਾਰ,ਛਪਾਰ: ਪੰਜਾਬ ‘ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਪੰਜਾਬ ਦੇ ਅੰਨਦਾਤਾ ਕਰਜ਼ੇ ਦੇ ਕਾਰਨ ਆਪਣੇ ਆਪ ਨੂੰ ਮੌਤ ਦੇ ਗਲੇ ਲਗਾ ਰਹੇ ਹਨ। ਹੁਣ ਤੱਕ ਕਈ ਕਿਸਾਨ ਕਰਜ਼ੇ ਦੀ ਬਲੀ ਚੜ੍ਹ ਚੁੱਕੇ ਹਨ।

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਪਿੰਡ ਛਪਾਰ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਕਾਰਨ ਇੱਕ ਹੋਰ ਕਿਸਾਨ ਨੇ ਦੁਨੀਆ ਨੂੰ ਅਲਵਿਦਾ ਕਹਿ ਗਿਆ।

ਹੋਰ ਪੜ੍ਹੋ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਅੱਜ ਨਿਗਮ ਬੋਧ ਘਾਟ ‘ਤੇ ਹੋਵੇਗਾ ਅੰਤਿਮ ਸਸਕਾਰ

ਮ੍ਰਿਤਕ ਕਿਸਾਨ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਰਜ਼ੇ ਦੇ ਭਾਰ ਕਾਰਨ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਤੇ ਉਸ ਨੇ ਆਪਣੀ ਮੋਟਰ ‘ਤੇ ਕੋਈ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਮਾਤਮ ਪਸਰ ਗਿਆ।

ਮਿਲੀ ਜਾਣਕਾਰੀ ਮੁਤਾਬਕ ਉਸ ਕੋਲ ਇਕ ਏਕੜ ਜ਼ਮੀਨ ਸੀ, ਜਿਸ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਤੋਂ ਅਸਮਰਥ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ ।

-PTC News